November 13, 2026, 11:20 am
----------- Advertisement -----------
HomeNewsLatest Newsਸੀਟ ਜਿੱਤਣ ਦਾ ਪੂਰਾ ਵਿਸ਼ਵਾਸ਼, 26 ਤਰੀਕ ਨੂੰ ਕੇਵਲ ਐਲਾਨ ਹੋਣਾ ਬਾਕੀ:...

ਸੀਟ ਜਿੱਤਣ ਦਾ ਪੂਰਾ ਵਿਸ਼ਵਾਸ਼, 26 ਤਰੀਕ ਨੂੰ ਕੇਵਲ ਐਲਾਨ ਹੋਣਾ ਬਾਕੀ: ਗੁਰਮੇਲ ਸਿੰਘ

Published on

----------- Advertisement -----------

ਸੰਗਰੂਰ: ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਸੰਗਰੂਰ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਪੂਰੀ ਤਰ੍ਹਾਂ ਆਸਵੰਦ ਹਨ। ਵੀਰਵਾਰ ਨੂੰ ਵੋਟਾਂ ਪੈਣ ਤੋਂ ਬਾਅਦ ਗੁਰਮੇਲ ਸਿੰਘ ਘਰਾਚੋਂ ਨੇ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ‘ਝਾੜੂ’ ਦੇ ਨਿਸ਼ਾਨ ’ਤੇ ਵੋਟਾਂ ਪਾਈਆਂ ਹਨ ਅਤੇ ਇਸ ਰੁਝਾਨ ਨੂੰ ਦੇਖਦਿਆਂ ਸਾਬਤ ਹੁੰਦਾ ਹੈ ਕਿ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਜਿੱਤ ਦਾ ਐਲਾਨ ਚੋਣ ਕਮਿਸ਼ਨ ਵੱਲੋਂ 26 ਜੂਨ ਨੂੰ ਸਰਕਾਰੀ ਤੌਰ ’ਤੇ ਕਰਨਾ ਹੀ ਬਾਕੀ ਰਹਿ ਗਿਆ ਹੈ।
ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਦੇ ਕੰਮਾਂ ’ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ। ਚੋਣ ਪ੍ਰਚਾਰ ਦੌਰਾਨ ਜਿੱਥੇ ਵੀ ਗਏ ਹਾਂ, ਲੋਕਾਂ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਅਤੇ ਮਾਫੀਆ ਵਿਰੋਧੀ ਕਾਰਵਾਈਆਂ ’ਤੇ ਖੁਸ਼ੀ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ ਅਤੇ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀਆਂ ਜ਼ਮਾਨਤਾਂ ਜ਼ਬਤ ਹੋਣ ਦੀ ਚਿੰਤਾ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...