November 18, 2026, 1:57 pm
----------- Advertisement -----------
HomeNewsLatest Newsਪੰਜਾਬ 'ਚ ਕਾਨੂੰਨ ਵਿਵਸਥਾ ਦੀ ਖਰਾਬ ਸਥਿਤੀ ਨੂੰ ਲੈ ਕੇ ਕਾਂਗਰਸ ਨੇ...

ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਖਰਾਬ ਸਥਿਤੀ ਨੂੰ ਲੈ ਕੇ ਕਾਂਗਰਸ ਨੇ ‘ਆਪ’ ਸਰਕਾਰ ਨੂੰ ਘੇਰਿਆ

Published on

----------- Advertisement -----------

ਚੰਡੀਗੜ੍ਹ, 23 ਜੂਨ : – ਪੰਜਾਬ ਕਾਂਗਰਸ ਨੇ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਨਾਲ ਵਿਗਾੜਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੂਬੇ ਦੀ ਸਥਿਤੀ ‘ਭਿਆਨਕ’ ਹੈ। ਕਾਂਗਰਸ ਦੇ ਆਗੂਆਂ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਇੱਥੇ ਇੱਕ ਬਿਆਨ ਵਿੱਚ ਕਿਹਾ, “ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਕਿਉਂਕਿ ਇਸ ਸਰਕਾਰ ਨੇ ਲੋਕਾਂ ਨੂੰ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ, ਜੋ ਆਪਣੀ ਮਰਜ਼ੀ ਨਾਲ ਲੋਕਾਂ ਦਾ ਕਤਲ ਕਰ ਰਹੇ ਹਨ।” ਪਾਰਟੀ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ‘ਚ ਪੰਜਾਬ ਪੁਲਿਸ ਦੀ ਨਾਕਾਮੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਮੁੱਖ ਮੰਤਰੀ ਨੂੰ ਧਮਕੀਆਂ ਮਿਲ ਰਹੀਆਂ ਹਨ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹਿ ਸਕਦਾ ਹੈ?
ਉਨ੍ਹਾਂ ਕਿਹਾ ਕਿ ਇਹ ਸਰਕਾਰ, ਖਾਸ ਤੌਰ ‘ਤੇ ਪੁਲਿਸ ਦੀ “ਪੂਰੀ ਤਰ੍ਹਾਂ ਨਾਕਾਮੀ” ਹੈ, ਕਿਉਂਕਿ ਉਨ੍ਹਾਂ ਨੂੰ ਇੱਕ ਪ੍ਰਮੁੱਖ ਸ਼ਖਸੀਅਤ ਦੇ ਕਤਲ ਬਾਰੇ ਕੋਈ ਸੁਰਾਗ ਨਹੀਂ ਸੀ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਸੂਬੇ ਦੇ ਹਾਲਾਤ ਤੇਜ਼ੀ ਨਾਲ ਵਿਗੜਦੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਡਰ ਹੈ ਕਿ ਕਿਤੇ ਇਹ ਇਸ ਮੁਕਾਮ ’ਤੇ ਨਾ ਪਹੁੰਚ ਜਾਣ ਕਿ ਵਾਪਸੀ ਨਾ ਹੋ ਸਕੇ।
ਪ੍ਰੈਸ ਕਾਨਫਰੰਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ, ਸਾਬਕਾ ਮੰਤਰੀ ਸੁੱਖ ਸਰਕਾਰੀਆ ਅਤੇ ਸੀਨੀਅਰ ਆਗੂ ਸੁਖਪਾਲ ਖਹਿਰਾ ਵੀ ਮੌਜੂਦ ਸਨ। ਵੜਿੰਗ ਨੇ ਕਿਹਾ ਕਿ 24 ਦਿਨ ਬੀਤ ਚੁੱਕੇ ਹਨ ਅਤੇ ਪੰਜਾਬ ਪੁਲਿਸ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਸੁਰਾਗ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਵੀ ਤਰੱਕੀ ਹੋਈ ਹੈ, ਉਹ ਦਿੱਲੀ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਦੀ ਬਦੌਲਤ ਹੈ। ਉਨ੍ਹਾਂ ਪੰਜਾਬ ਪੁਲਿਸ ਤੋਂ ਪੁੱਛਿਆ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਹੁਣ ਤੱਕ ਕੀ ਕੀਤਾ ਹੈ। ਇੱਥੋਂ ਤੱਕ ਕਿ ਮੁੱਖ ਸ਼ੱਕੀ ਲਾਰੈਂਸ ਵਿਸ਼ਨੋਈ ਨੂੰ ਵੀ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਕੇਸ ਦੇ ਹਵਾਲੇ ਕੀਤਾ ਸੀ, ਜਿਸ ਨੂੰ ਉਹ ਆਪਣੀ ਵੱਡੀ ਕਾਮਯਾਬੀ ਦੱਸ ਰਹੀ ਹੈ।
ਸੂਬੇ ਵਿੱਚ ਲੋਕਾਂ ਨੂੰ ਆ ਰਹੀਆਂ ਫਿਰੌਤੀ ਦੀਆਂ ਕਾਲਾਂ ਦਾ ਜ਼ਿਕਰ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਧਮਕੀਆਂ ਦੀਆਂ ਕਾਲਾਂ ਆਈਆਂ ਸਨ। ਹਾਲਾਂਕਿ, ਇੱਕ ਸਮਝਦਾਰ ਮੁੱਖ ਮੰਤਰੀ ਇਹ ਕਦੇ ਵੀ ਲੋਕਾਂ ਨੂੰ ਨਹੀਂ ਦੱਸੇਗਾ, ਭਾਵੇਂ ਉਸ ਨੂੰ ਅਸਲ ਵਿੱਚ ਧਮਕੀ ਭਰੀ ਕਾਲ ਆਇਆ ਹੋਵੇ, ਕਿਉਂਕਿ ਇਸ ਨਾਲ ਲੋਕਾਂ ਦਾ ਸਰਕਾਰ ਤੋਂ ਪਹਿਲਾਂ ਹੀ ਹੱਟਿਆ ਭਰੋਸਾ ਹੋਰ ਟੁੱਟ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕ ਸੋਚਣਗੇ ਕਿ ਜੇਕਰ ਮੁੱਖ ਮੰਤਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਂ ਦੂਜਿਆਂ ਦਾ ਕੀ ਹਾਲ ਹੋਵੇਗਾ ਜਾਂ ਅਜਿਹਾ ਕਰਕੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ ਅਤੇ ਲੋਕਾਂ ਨੂੰ ਦੱਸ ਰਹੇ ਹਨ ਕਿ ਉਹ ਕੀ ਕਰ ਸਕਦੇ ਹਨ, ਉਨ੍ਹਾਂ ਨੂੰ ਖੁਦ ਵੀ ਧਮਕੀਆਂ ਮਿਲ ਰਹੀਆਂ ਹਨ।
ਪਿਛਲੀ ਸਰਕਾਰ ‘ਤੇ ਗੈਂਗਸਟਰ ਕਲਚਰ ਦੇ ਦੋਸ਼ ਲਾਉਂਣ ਵਾਲੀ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਤਿਹਾੜ ਜੇਲ੍ਹ ਦੇਸ਼ ਦੀ ਸਭ ਤੋਂ ਸੁਰੱਖਿਅਤ ਜੇਲ੍ਹ ਮੰਨੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਇਸੇ ਜੇਲ੍ਹ ਵਿੱਚ ਸੀ। ਅਜਿਹੇ ‘ਚ ਉਨ੍ਹਾਂ ਨੇ ਸਾਰੀ ਜ਼ਿੰਮੇਵਾਰੀ ਦਿੱਲੀ ਦੀ ‘ਆਪ’ ਸਰਕਾਰ ਦੀ ਦੱਸੀ, ਜਿਸ ਤਹਿਤ ਤਿਹਾੜ ਜੇਲ੍ਹ ਆਉਂਦੀ ਹੈ। ਉਨ੍ਹਾਂ ਪੁੱਛਿਆ ਕਿ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਵਿੱਚ ਸਾਰੀਆਂ ਸਹੂਲਤਾਂ ਕਿਵੇਂ ਮਿਲ ਰਹੀਆਂ ਹਨ।
ਸੁਖਜਿੰਦਰ ਰੰਧਾਵਾ ਨੇ ਸਰਕਾਰ ਨੂੰ ਕਿਹਾ ਕਿ ਉਹ ਲੋਕਾਂ ਨੂੰ ਦੱਸੇ ਕਿ ਬਿਸ਼ਨੋਈ ਨੇ ਆਪਣੀ ਹਿਰਾਸਤੀ ਪੁੱਛਗਿੱਛ ਦੌਰਾਨ ਕੀ ਖੁਲਾਸਾ ਕੀਤਾ। ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਬਿਸ਼ਨੋਈ ਨੂੰ ਮੋਬਾਈਲ ਕਿਸ ਨੇ ਮੁਹੱਈਆ ਕਰਵਾਇਆ, ਜਿਸ ਰਾਹੀਂ ਉਸ ਨੇ ਮੂਸੇਵਾਲਾ ਨੂੰ ਮਰਵਾਇਆ ਅਤੇ ਉਸ ਨੂੰ ਆਧੁਨਿਕ ਹਥਿਆਰ ਕਿਸ ਨੇ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਦਾ ਕੰਟਰੋਲ ਕੇਂਦਰ ਕੋਲ ਨਹੀਂ, ਦਿੱਲੀ ਸਰਕਾਰ ਕੋਲ ਹੈ, ਜਿਸ ਦੀ ਸਾਰੀ ਜ਼ਿੰਮੇਵਾਰੀ ‘ਆਪ’ ਸਰਕਾਰ ਦੀ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਸਰਕਾਰ ਨੂੰ ਇਹ ਵੀ ਦੱਸਣ ਲਈ ਕਿਹਾ ਹੈ ਕਿ ਉਸ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕੇਸ ਕਿਉਂ ਨਹੀਂ ਦਰਜ ਕੀਤਾ, ਜੋ ਖੁੱਲ੍ਹੇਆਮ ਕਹਿ ਰਿਹਾ ਹੈ ਕਿ ਉਸ ਨੇ ‘ਆਪ’ ਦੀ ਚੋਣ ਮੁਹਿੰਮ ਲਈ ਫੰਡਿੰਗ ਕੀਤੀ ਸੀ। ਉਨ੍ਹਾਂ ਸਵਾਲ ਕੀਤਾ ਕਿ ਭਗਵੰਤ ਮਾਨ ਇਸ ਬਾਰੇ ਚੁੱਪ ਕਿਉਂ ਹਨ ਤੇ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ। ਕਾਂਗਰਸੀ ਆਗੂਆਂ ਨੇ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਨਿਰਪੱਖਤਾ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ, ਜੋ ਪੰਜਾਬ ਵਿੱਚ ਸਭ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਸੁਰੱਖਿਆ ਲਈ ਸਰਕਾਰ ‘ਤੇ ਦਬਾਅ ਬਣਾਉਂਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...