ਪਟਿਆਲਾ : – ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਰੋਡ ਰੇਜ ਕੇਸ ਵਿੱਚ ਸਜ਼ਾ ਕੱਟ ਰਹੇ ਹਨ। ਉਹ ਪਟਿਆਲਾ ਦੇ ਕੇਂਦਰੀ ਜੇਲ ਵਿੱਚ ਬੰਦ ਹਨ। ਇਸ ਦੇ ਨਾਲ ਹੀ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਉਨ੍ਹਾਂ ਨੂੰ ਮਿਲਣ ਪਹੁੰਚੇ। ਸਵੇਰੇ ਕਰੀਬ 11 ਵਜੇ ਉਹ ਸਿੱਧੂ ਨੂੰ ਮਿਲਣ ਪਹੁੰਚੇ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ਨਵਜੋਤ ਸਿੰਘ ਸਿੱਧੂ ਨਾਲ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਘੰਟਾ ਬਿਤਾਇਆ। ਉਨ੍ਹਾਂ ਦੇ ਪਿਤਾ ਸਵਰਗਵਾਸੀ ਸ.ਭਗਵੰਤ ਸਿੰਘ ਸਿੱਧੂ ਅਤੇ ਮੇਰੇ ਪਿਤਾ ਸਵਰਗੀ ਡਾ.ਵੀ.ਐਨ.ਤਿਵਾੜੀ ਗੂੜ੍ਹੇ ਮਿੱਤਰ ਸਨ। ਨਵਜੋਤ ਜੀ ਅਤੇ ਮੈਂ ਸੰਸਦ ਵਿੱਚ ਇਕੱਠੇ ਕੰਮ ਕੀਤਾ। ਪੁਰਾਣੇ ਸਮਿਆਂ ਦੀ ਯਾਦ ਤਾਜ਼ਾ ਹੋ ਗਈ।













