June 5, 2026, 1:19 am
----------- Advertisement -----------
HomeNewsBreaking Newsਵਾਇਨਾਡ 'ਚ ਰਾਹੁਲ ਗਾਂਧੀ ਦੇ ਦਫਤਰ 'ਤੇ ਹਮਲਾ: ਦਫਤਰ 'ਚ ਦਾਖਲ ਹੋ...

ਵਾਇਨਾਡ ‘ਚ ਰਾਹੁਲ ਗਾਂਧੀ ਦੇ ਦਫਤਰ ‘ਤੇ ਹਮਲਾ: ਦਫਤਰ ‘ਚ ਦਾਖਲ ਹੋ ਕੇ ਭੀੜ ਨੇ ਕੀਤੀ ਭੰਨਤੋੜ

Published on

----------- Advertisement -----------

ਕੇਰਲ ‘ਚ ਸ਼ੁੱਕਰਵਾਰ ਦੁਪਹਿਰ ਨੂੰ ਕੁਝ ਲੋਕਾਂ ਨੇ ਕਾਂਗਰਸ ਸੰਸਦ ਰਾਹੁਲ ਗਾਂਧੀ ਦੇ ਵਾਇਨਾਡ ਦਫਤਰ ‘ਚ ਭੰਨ-ਤੋੜ ਕੀਤੀ। ਕਾਂਗਰਸ ਨੇ ਇਸ ਘਟਨਾ ਪਿੱਛੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸਐਫਆਈ) ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਐਸਐਫਆਈ ਦੇ ਗੁੰਡਿਆਂ ਨੇ ਪਾਰਟੀ ਦਫ਼ਤਰ ਵਿੱਚ ਮੌਜੂਦ ਸਟਾਫ਼ ਦੀ ਵੀ ਕੁੱਟਮਾਰ ਕੀਤੀ।
ਕਾਂਗਰਸੀ ਸੰਸਦ ਮੈਂਬਰ ਦੇ ਦਫਤਰ ‘ਚ ਭੰਨਤੋੜ ਦੀ ਵੀਡੀਓ ਵੀ ਸਾਹਮਣੇ ਆਈ ਹੈ। ਦੇਖਿਆ ਜਾਵੇ ਤਾਂ ਸ਼ੁੱਕਰਵਾਰ ਦੁਪਹਿਰ ਨੂੰ ਕੁਝ ਲੋਕ ਵਾਇਨਾਡ ‘ਚ ਕਾਂਗਰਸ ਸੰਸਦ ਦੇ ਦਫਤਰ ਦੀਆਂ ਖਿੜਕੀਆਂ ‘ਤੇ ਚੜ੍ਹ ਗਏ ਅਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਕੁਝ ਲੋਕ ਹੱਥਾਂ ਵਿੱਚ ਐਸਐਫਆਈ ਦੇ ਝੰਡੇ ਲੈ ਕੇ ਦਫ਼ਤਰ ਦੇ ਅੰਦਰ ਪੁੱਜੇ। ਉੱਥੇ ਇਨ੍ਹਾਂ ਲੋਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਸਾਮਾਨ ਦੀ ਭੰਨ-ਤੋੜ ਵੀ ਕੀਤੀ।
ਕਾਂਗਰਸ ਨੇ ਰਾਹੁਲ ਗਾਂਧੀ ਦੇ ਦਫ਼ਤਰ ‘ਤੇ ਹੋਏ ਹਮਲੇ ਲਈ ਕੇਰਲ ਦੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਦੋਸ਼ ਲਾਇਆ ਕਿ ਕੇਰਲ ਵਿੱਚ ਅਰਾਜਕਤਾ ਫੈਲ ਗਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਕੇਰਲ ਦੇ ਮੁੱਖ ਮੰਤਰੀ ਅਜਿਹੇ ਬਦਮਾਸ਼ਾਂ ਨੂੰ ਸੁਰੱਖਿਆ ਕਿਉਂ ਦੇ ਰਹੇ ਹਨ।
ਕੇਰਲ ਕਾਂਗਰਸ ਨੇਤਾ ਅਤੇ ਵਿਧਾਇਕ ਟੀ ਸਿੱਦੀਕੀ ਨੇ ਦੋਸ਼ ਲਗਾਇਆ ਕਿ ਇਹ ਰਾਹੁਲ ਗਾਂਧੀ ਦੇ ਦਫਤਰ ‘ਤੇ ਪਹਿਲਾਂ ਤੋਂ ਯੋਜਨਾਬੱਧ ਹਮਲਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਪੀ ਵਿਜਯਨ ਤੋਂ ਸੂਬੇ ‘ਚ ਵਿਗੜਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਚੁੱਕੇ। ਇੱਥੇ ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਦਫਤਰ ‘ਤੇ ਹੋਏ ਹਮਲੇ ਨੂੰ ਲੈ ਕੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਹਰ ਕਿਸੇ ਨੂੰ ਆਪਣੀ ਰਾਏ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਇਸ ਦੀ ਸੀਮਾ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਹਿੰਸਾ ਨੂੰ ਪੂਰੀ ਤਰ੍ਹਾਂ ਗਲਤ ਦੱਸਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਗੱਲ ਕਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...