June 7, 2026, 12:10 pm
----------- Advertisement -----------
HomeNewsLatest Newsਯਸ਼ਵੰਤ ਸਿਨਹਾ ਨੇ ਪੀ.ਐਮ ਮੋਦੀ ਤੇ ਰਾਜਨਾਥ ਤੋਂ ਮੰਗਿਆ ਸਮਰਥਨ, ਸੋਮਵਾਰ ਨੂੰ...

ਯਸ਼ਵੰਤ ਸਿਨਹਾ ਨੇ ਪੀ.ਐਮ ਮੋਦੀ ਤੇ ਰਾਜਨਾਥ ਤੋਂ ਮੰਗਿਆ ਸਮਰਥਨ, ਸੋਮਵਾਰ ਨੂੰ ਦਾਖਲ ਕਰਨਗੇ ਨਾਮਜ਼ਦਗੀ

Published on

----------- Advertisement -----------

ਅਗਲੇ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਫੋਨ ਕਰਕੇ ਸਮਰਥਨ ਮੰਗਿਆ ਹੈ। 84 ਸਾਲਾ ਸਿਨਹਾ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਕੇਂਦਰੀ ਵਿੱਤ ਅਤੇ ਵਿਦੇਸ਼ ਮੰਤਰੀ ਰਹਿ ਚੁੱਕੇ ਹਨ।
ਸੂਤਰਾਂ ਅਨੁਸਾਰ ਯਸ਼ਵੰਤ ਸਿਨਹਾ ਨੇ ਸ਼ੁੱਕਰਵਾਰ ਨੂੰ ਪੀਐਮ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਫ਼ੋਨ ‘ਤੇ ਸੰਪਰਕ ਕੀਤਾ। ਸਿਨਹਾ ਨੇ ਦੋਵਾਂ ਨੇਤਾਵਾਂ ਨੂੰ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀ ਫੋਨ ਕੀਤਾ ਅਤੇ ਅਸ਼ੀਰਵਾਦ ਲਿਆ। ਅਟਲ ਸਰਕਾਰ ਵਿੱਚ ਅਡਵਾਨੀ ਉਪ ਪ੍ਰਧਾਨ ਮੰਤਰੀ ਸਨ ਅਤੇ ਸਿਨਹਾ ਕੇਂਦਰੀ ਮੰਤਰੀ ਸਨ।
ਦੱਸ ਦਈਏ ਕਿ18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਐਨਡੀਏ ਨੇ ਦ੍ਰੋਪਦੀ ਮੁਰਮੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ‘ਚ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਮੁਰਮੂ ਨੂੰ ਕਈ ਗੈਰ-ਐਨਡੀਏ ਪਾਰਟੀਆਂ ਦਾ ਵੀ ਸਮਰਥਨ ਹਾਸਲ ਹੈ, ਇਸ ਲਈ ਉਨ੍ਹਾਂ ਦੀ ਜਿੱਤ ਦੇ ਆਸਾਰ ਜ਼ਿਆਦਾ ਦਿਖਾਈ ਦੇ ਰਹੇ ਹਨ। ਇਸ ਦੌਰਾਨ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਵੀ ਚੋਣ ਮੈਦਾਨ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...