September 13, 2026, 6:38 am
----------- Advertisement -----------
HomeNewsLatest Newsਆਮ ਆਦਮੀ ਪਾਰਟੀ ਨੇ ਆਈ.ਏ.ਐਸ ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਦੀ ਮੌਤ...

ਆਮ ਆਦਮੀ ਪਾਰਟੀ ਨੇ ਆਈ.ਏ.ਐਸ ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਦੀ ਮੌਤ ’ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਕਾਰਤਿਕ ਦੀ ਮੌਤ ’ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੰਜੈ ਪੋਪਲੀ ਦੇ ਬੇਟੇ ਵੱਲੋਂ ਆਤਮ ਹੱਤਿਆ ਕਰਨ ਦੀ ਖ਼ਬਰ ਸੁਣ ਕੇ ਸਭ ਨੂੰ ਬੇਹੱਦ ਦੁੱਖ ਹੋਇਆ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਦੁੱਖ ਸਹਿਣ ਕਰਨ ਦੀ ਸ਼ਕਤੀ ਦੇਵੇ।
ਕੰਗ ਨੇ ਕਿਹਾ ਕਿ ਵਿਜੀਲੈਂਸ ਦੇ ਛਾਪੇ ਦੌਰਾਨ ਪੋਪਲੀ ਦੇ ਘਰ ਤੋਂ ਕਰੋੜਾਂ ਰੁਪਏ ਦਾ ਸੋਨਾ, ਚਾਂਦੀ ਅਤੇ ਨਗਦੀ ਬਰਾਮਦ ਹੋਏ ਸੀ। ਅਧਿਕਾਰੀ ਪੋਪਲੀ ਦੇ ਭ੍ਰਿਸ਼ਟਾਚਾਰ ਦਾ ਬੁਰਾ ਅਸਰ ਉਨ੍ਹਾਂ ਦੇ ਬੇਟੇ ’ਤੇ ਪਿਆ। ਇਸ ਘਟਨਾ ਨਾਲ ਸਾਰੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਿੱਖਿਆ ਲੈਣੀ ਦੀ ਜ਼ਰੂਰਤ ਹੈ।
‘ਆਪ’ ਆਗੂ ਨੇ ਵਿਰੋਧੀ ਧਿਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਬੇਹੱਦ ਸ਼ਰਮਨਾਕ ਹੈ ਕਿ ਵਿਰੋਧੀ ਧਿਰ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹੀ ਹੋ ਰਹੀ ਹੈ। ਕੰਗ ਨੇ ਕਿਹਾ ਕਿ ਇਸ ਮਾਮਲੇ ’ਤੇ ਕਿਸੇ ਵੀ ਵਿਰੋਧੀ ਆਗੂ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...