August 25, 2026, 7:56 pm
----------- Advertisement -----------
HomeNewsEntertainment'ਗੋਵਿੰਦਾ ਨਾਮ ਮੇਰਾ' ਗੀਤ 'ਚ ਬਣੇਗੀ ਵਿੱਕੀ ਕੌਸ਼ਲ ਤੇ ਕਿਆਰਾ ਅਡਵਾਨੀ ਦੀ...

‘ਗੋਵਿੰਦਾ ਨਾਮ ਮੇਰਾ’ ਗੀਤ ‘ਚ ਬਣੇਗੀ ਵਿੱਕੀ ਕੌਸ਼ਲ ਤੇ ਕਿਆਰਾ ਅਡਵਾਨੀ ਦੀ ਜੋੜੀ,ਜਲਦ ਸ਼ੁਰੂ ਹੋਵੇਗੀ ਸ਼ੂਟਿੰਗ

Published on

----------- Advertisement -----------

ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ ਅਤੇ ਅਭਿਨੇਤਰੀ ਕਿਆਰਾ ਅਡਵਾਨੀ ਜਲਦੀ ਹੀ ਇੱਕ ਗੀਤ ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ, ਜਿਸਦਾ ਨਾਮ ਹੈ ‘ਗੋਵਿੰਦਾ ਨਾਮ ਮੇਰਾ’। ਖਬਰਾਂ ਦੀ ਮੰਨੀਏ ਤਾਂ ਕਿਆਰਾ ਅਤੇ ਵਿੱਕੀ ਨੇ ਸ਼ੂਟਿੰਗ ਤੋਂ ਪਹਿਲਾਂ ਗੀਤ ਦੀ ਰਿਹਰਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਆਰਾ ਅਤੇ ਵਿੱਕੀ ਦੇ ਇਸ ਨਵੇਂ ਗੀਤ ਲਈ ਫੈਨਜ਼ ਵੀ ਕਾਫੀ ਉਤਸ਼ਾਹਿਤ ਹਨ। ਇਸ ਤੋਂ ਪਹਿਲਾਂ ਕਿਆਰਾ ਅਤੇ ਵਿੱਕੀ ਕੌਸ਼ਲ ਦੀ ਜੋੜੀ ਲਸਟ ਸਟੋਰੀਜ਼ ਅਤੇ ਮਿਸਟਰ ਲੇਲੇ ਵਿੱਚ ਨਜ਼ਰ ਆ ਚੁੱਕੀ ਹੈ। ਖਬਰਾਂ ਦੀ ਮੰਨੀਏ ਤਾਂ ਗੀਤ ‘ਗੋਵਿੰਦਾ ਮੇਰਾ ਨਾਮ’ ਦੀ ਸ਼ੂਟਿੰਗ ਲਈ ਇਕ ਵਿਸ਼ੇਸ਼ ਸੈੱਟ ਵੀ ਤਿਆਰ ਕੀਤਾ ਜਾਵੇਗਾ। ਇਹ ਗੀਤ ਦਾ ਆਖਰੀ ਭਾਗ ਹੈ ਅਤੇ ਇਸ ਤੋਂ ਬਾਅਦ ਸ਼ੂਟਿੰਗ ਸ਼ੁਰੂ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਫਿਲਮ ਗੋਵਿੰਦਾ ਨਾਮ ਮੇਰਾ ਦਾ ਐਲਾਨ ਪਿਛਲੇ ਸਾਲ ਨਵੰਬਰ ਵਿੱਚ ਹੀ ਹੋਇਆ ਸੀ। ਇਹ ਫਿਲਮ ਇਕ ਐਕਸਟਰਾ ਮੈਰਿਟਲ ਅਫੇਅਰ ‘ਤੇ ਆਧਾਰਿਤ ਹੈ, ਜਿਸ ‘ਚ ਕਿਆਰਾ ਅਤੇ ਵਿੱਕੀ ਦੇ ਨਾਲ ਭੂਮੀ ਪੇਡਨੇਕਰ ਵੀ ਨਜ਼ਰ ਆਉਣਗੇ। ਫਿਲਮ ‘ਗੋਵਿੰਦਾ ਨਾਮ ਮੇਰਾ’ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ। ਧਰਮਾ ਪ੍ਰੋਡਕਸ਼ਨ ਤੋਂ ਇਲਾਵਾ ਕਰਨ ਜੌਹਰ, ਹੀਰੂ ਯਸ਼ ਜੌਹਰ, ਅਪੂਰਵਾ ਮਹਿਤਾ ਅਤੇ ਵਾਇਕਾਮ 18 ਇਸ ਦੇ ਨਿਰਮਾਤਾ ਹਨ।

ਇਸ ਦਾ ਨਿਰਦੇਸ਼ਨ ਸ਼ਸ਼ਾਂਕ ਖੇਤਾਨ ਕਰ ਰਹੇ ਹਨ। ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਫਿਲਮ ‘ਜੁਗ ਜੁਗ ਜੀਓ’ ਨੂੰ ਲੈ ਕੇ ਚਰਚਾ ‘ਚ ਹੈ। ਫਿਲਮ ‘ਚ ਉਨ੍ਹਾਂ ਦੀ ਜੋੜੀ ਵਰੁਣ ਧਵਨ ਨਾਲ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਨਿਲ ਕਪੂਰ ਅਤੇ ਨੀਤੂ ਕਪੂਰ ਵੀ ਅਹਿਮ ਭੂਮਿਕਾਵਾਂ ‘ਚ ਹਨ। ਫਿਲਮ ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ ਅਤੇ ਇਸ ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...