ਚੰਡੀਗੜ੍ਹ, 26 ਜੂਨ 2022 – ਸੰਗਰੂਰ ਲੋਕ ਸਭਾ ਦੀ ਸੀਟ ਆਮ ਆਦਮੀ ਪਾਰਟੀ ਦੇ ਹੱਥੋਂ ਖੁੱਸਦੀ ਨਜ਼ਰ ਆ ਰਹੀ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਅੱਗੇ ਚਾਲ ਰਹੇ ਹਨ। ਸਿਮਰਨਜੀਤ ਮਾਨ 7052 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਦੋਂ ਕਿ ਸਿਰਫ 10,000 ਵੋਟਾਂ ਦੀ ਗਿਣਤੀ ਬਾਕੀ ਹੈ ਅਤੇ ਮਾਨ ਦੀ ਜਿੱਤ ਲਗਪਗ ਤੈਅ ਹੈ।

ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਦੌਰ ‘ਚ ਹੀ ਪਛੜ ਗਏ ਸੀ ਜੋ ਕਿ ਵੋਟਾਂ ਦੀ ਪੂਰੀ ਗਿਣਤੀ ਦੌਰਾਨ ਮੁਕਾਬਲੇ ‘ਚ ਆ ਹੀ ਨਹੀਂ ਸਕੇ।, ਜਿਸ ‘ਤੇ ਰਾਜਾ ਵੜਿੰਗ ਵਲੋਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ‘ਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਆਪ’ ਸਰਕਾਰ ਤੇ ਤਨਜ਼ ਕਸਦਿਆਂ ਕਿਹਾ ਕਿ ਇਹ ਨਤੀਜਾ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।












