September 12, 2026, 5:30 am
----------- Advertisement -----------
HomeNewsLatest Newsਯਸ਼ਵੰਤ ਸਿਨਹਾ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ: ਮਮਤਾ, ਰਾਹੁਲ ਤੇ ਸ਼ਰਦ ਪਵਾਰ ਰਹਿਣਗੇ...

ਯਸ਼ਵੰਤ ਸਿਨਹਾ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ: ਮਮਤਾ, ਰਾਹੁਲ ਤੇ ਸ਼ਰਦ ਪਵਾਰ ਰਹਿਣਗੇ ਮੌਜੂਦ

Published on

----------- Advertisement -----------

ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਮੌਕੇ ਐਨਸੀਪੀ ਮੁਖੀ ਸ਼ਰਦ ਪਵਾਰ, ਰਾਹੁਲ ਗਾਂਧੀ, ਮਮਤਾ ਬੈਨਰਜੀ, ਅਸ਼ੋਕ ਗਹਿਲੋਤ, ਅਖਿਲੇਸ਼ ਯਾਦਵ ਵਰਗੇ ਵਿਰੋਧੀ ਧਿਰ ਦੇ ਦਿੱਗਜ ਨੇਤਾ ਮੌਜੂਦ ਰਹਿਣਗੇ। ਸੂਤਰਾਂ ਮੁਤਾਬਿਕ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦੁਪਹਿਰ 12.15 ਵਜੇ ਦੇ ਕਰੀਬ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਉਪਰੰਤ ਯਸ਼ਵੰਤ ਸਿਨਹਾ 1.10 ਵਜੇ ਪ੍ਰੈਸ ਕਾਨਫਰੰਸ ਕਰਨਗੇ।
ਦੱਸ ਦਈਏ ਕਿ 24 ਜੂਨ ਨੂੰ ਐਨ.ਡੀ.ਏ. ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਸੀ ਰਾਸ਼ਟਰਪਤੀ ਪਦ ਲਈ ਚੋਣਾਂ 18 ਜੁਲਾਈ ਨੂੰ ਹੋਣਗੀਆਂ ਜਦਕਿ ਗਿਣਤੀ 21 ਜੁਲਾਈ ਨੂੰ ਹੋਵੇਗੀ। ਯਸ਼ਵੰਤ ਸਿਨਹਾ ਦਾ ਮੁਕਾਬਲਾ ਆਦਿਵਾਸੀ ਭਾਈਚਾਰੇ ਦੀ ਦਰੋਪਦੀ ਮੁਰਮੂ ਦੇ ਨਾਲ ਹੈ। ਇਸ ਦੇ ਨਾਲ ਹੀ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਨੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੇਟੀ ਰਾਮਾ ਰਾਓ ਅਤੇ ਮੁੱਖ ਮੰਤਰੀ ਕੇਸੀਆਰ ਵੀ ਅੱਜ ਸਿਨਹਾ ਦੇ ਨਾਮਜ਼ਦਗੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...