ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਬਜਟ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਵਿੱਚ ਕੋਈ ਬਦਲਾਅ ਨਹੀਂ ਹੈ। 500 ਕਰੋੜ ਜੋ ਮੁਫਤ ਦੇਣ ਦੀ ਗੱਲ ਕੀਤੀ ਗਈ ਹੈ ਕਿਸੇ ਨੇ ਇਸ ਦੀ ਮੰਗ ਨਹੀਂ ਕੀਤੀ ਸੀ।
ਖਹਿਰਾ ਨੇ ਕਿਹਾ ਕਿ ਆਟਾ 2 ਤੋਂ 3 ਮਹੀਨੇ ਤੱਕ ਸਟੋਰ ਨਹੀਂ ਕੀਤਾ ਜਾ ਸਕਦਾ ਕਿਉਕਿ ਇਹ ਖਰਾਬ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਾਈਟ ਪੇਪਰ ਬਾਰੇ ਵੀ ਬਜਟ ਵਿੱਚ ਕੋਈ ਜ਼ਿਕਰ ਨਹੀਂ ਹੈ। 1000 ਰੁਪਏ ਜੋ ਔਰਤਾਂ ਨੂੰ ਦੇਣੇ ਸਨ ਉਸ ਦਾ ਵੀ ਕੋਈ ਜ਼ਿਕਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮਾਈਨਿੰਗ ਬਾਰੇ ਕਿਹਾ ਗਿਆ ਸੀ ਕਿ ਇਸ ਨਾਲ 20 ਹਜ਼ਾਰ ਕਰੋੜ ਦਾ ਫਾਇਦਾ ਹੋਵੇਗਾ ਪਰ ਇਸ ਬਜਟ ਵਿਚ ਕੋਈ ਜ਼ਿਕਰ ਨਹੀਂ ਹੈ।
----------- Advertisement -----------
ਸੁਖਪਾਲ ਖਹਿਰਾ ਨੇ ਬਜਟ ‘ਤੇ ਦਿੱਤੀ ਪ੍ਰਤੀਕਿਰਿਆ
Published on
----------- Advertisement -----------
----------- Advertisement -----------












