ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਸ਼੍ਰੇਣੀ ਦੇ ਨਤੀਜੇ ਦਾ ਐਲਾਨ ਮੁਲਤਵੀ ਕਰ ਦਿਤਾ ਗਿਆ ਹੈ। ਪੰਜਾਬ ਬੋਰਡ ਵੱਲੋਂ ਅੱਜ 12ਵੀਂ ਨਤੀਜੇ ਦਾ ਐਲਾਨ ਕੀਤਾ ਜਾਣਾ ਸੀ ਪਰ ਅੱਜ 27 ਜੂਨ ਨੂੰ 3 ਵਜੇ ਘੋਸ਼ਿਤ ਹੋਣ ਵਾਲਾ ਨਤੀਜਾ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿਤਾ ਗਿਆ ਹੈ ।ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਤੀਜਾ ਜਲਦ ਜਾਰੀ ਹੋਵੇਗਾ।
ਦੱਸ ਦਈਏ ਕਿ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਪਰ ਹੁਣ ਕੁੱਝ ਕਾਰਨਾਂ ਕਰ ਕੇ ਨਤੀਜੇ ਦਾ ਐਲਾਨ ਨਹੀਂ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿੱਚ ਲਗਭਗ 3 ਲੱਖ ਵਿਦਿਆਰਥੀਆਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ ਸੀ। 12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ 2022 ਤੱਕ ਲਈ ਗਈ ਸੀ। ਨਤੀਜੇ ਦੇ ਐਲਾਨ ਤੋਂ ਬਾਅਦ ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਦੇਖ ਸਕਦੇ ਹਨ।
----------- Advertisement -----------
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਣ ਵਾਲਾ 12ਵੀਂ ਸ਼੍ਰੇਣੀ ਦਾ ਨਤੀਜਾ ਮੁਲਤਵੀ
Published on
----------- Advertisement -----------
----------- Advertisement -----------












