ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਇੱਕ ਵਫ਼ਦ ਅਫ਼ਗਾਨਿਸਤਾਨ ਵਿੱਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਗੁਰਦੁਆਰੇ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜੁਲਾਈ ਵਿੱਚ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਜੱਥੇ ਲਈ ਸੁਰੱਖਿਆ ਅਤੇ ਸਹੂਲਤਾਂ ਦੀ ਮੰਗ ਕੀਤੀ ਹੈ।
ਧਾਮੀ ਨੇ ਵਿਦੇਸ਼ ਮੰਤਰੀ ਦੇ ਪੱਤਰ ਵਿੱਚ ਲਿਖਿਆ ਹੈ ਕਿ ਸਿੱਖ ਜਥੇ ਅਫਗਾਨਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਉਨ੍ਹਾਂ ਪੱਤਰ ਵਿੱਚ 18 ਜੂਨ ਨੂੰ ਪਰਵਾਨ ਕਾਬੁਲ ਵਿੱਚ ਗੁਰਦੁਆਰਾ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ’ਤੇ ਹੋਏ ਹਮਲੇ ਦਾ ਜ਼ਿਕਰ ਕੀਤਾ ਹੈ। ਪ੍ਰਧਾਨ ਨੇ ਕਿਹਾ ਕਿ ਉਹ ਅਫਗਾਨ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਜੁਲਾਈ ਮਹੀਨੇ ਵਿੱਚ ਸਿੱਖ ਜਥੇ ਦੇ ਇਸ ਤਿੰਨ ਰੋਜ਼ਾ ਦੌਰੇ ਵਿੱਚ ਉਥੋਂ ਦੇ ਗੁਰਦੁਆਰਿਆਂ ਦੀ ਹਾਲਤ ਦੇਖੀ ਜਾਵੇਗੀ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਪ੍ਰਧਾਨ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਪਿਛਲੇ ਦਿਨੀਂ ਭੂਚਾਲ ਕਾਰਨ ਕਈ ਸਥਾਨਕ ਲੋਕਾਂ ਦੀ ਜਾਨ ਚਲੀ ਗਈ ਸੀ। ਸ਼੍ਰੋਮਣੀ ਕਮੇਟੀ ਵੀ ਪੀੜਤਾਂ ਲਈ ਰਾਹਤ ਸਮੱਗਰੀ ਭੇਜਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਗੁਰਦੁਆਰਿਆਂ ਦੀ ਸੇਵਾ-ਸੰਭਾਲ ਲਈ ਕਾਰ ਸੇਵਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਸਹਿਯੋਗ ਦੀ ਲੋੜ ਹੈ।
----------- Advertisement -----------
ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਅਫਗਾਨਿਸਤਾਨ, SGPC ਪ੍ਰਧਾਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
Published on
----------- Advertisement -----------
----------- Advertisement -----------












