November 17, 2026, 12:22 pm
----------- Advertisement -----------
HomeNewsLatest News'ਆਪ' ਦਾ ਬਜਟ ਪੰਜਾਬ ਦੇ ਲੋਕਾਂ ਨਾਲ ਧੋਖਾ: ਕਾਂਗਰਸ

‘ਆਪ’ ਦਾ ਬਜਟ ਪੰਜਾਬ ਦੇ ਲੋਕਾਂ ਨਾਲ ਧੋਖਾ: ਕਾਂਗਰਸ

Published on

----------- Advertisement -----------

ਚੰਡੀਗੜ੍ਹ, 27 ਜੂਨ : – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪਹਿਲਾ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ, ਜਿਸ ਵਿੱਚ ਸਿੱਖਿਆ, ਸਿਹਤ ਸਮੇਤ ਖੇਤੀ ਖੇਤਰ ਲਈ ਸਰਕਾਰ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਬਜਟ ਨੂੰ ਸਮਗਰੀ ਅਤੇ ਗੁਣਵੱਤਾ ਦੋਵਾਂ ਦੀ ਘਾਟ ਵਾਲਾ ਝੂਠ ਨਾਲ ਭਰਪੂਰ ਦੱਸਦਿਆਂ ਸਿੱਧੇ ਤੌਰ ‘ਤੇ ਖਾਰਜ ਕੀਤਾ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਬਜਟ ਮਹਿਜ਼ ਵਿੱਤੀ ਜਾਣਕਾਰੀ ਨਹੀਂ ਹੁੰਦਾ ਹੈ, ਸਗੋਂ ਇਸ ਵਿੱਚ ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਹੁੰਦਾ ਹੈ ਅਤੇ ਸਰਕਾਰ ਲਈ ਸੂਬੇ ਵਿੱਚ ਤਬਦੀਲੀ ਦਾ ਆਪਣਾ ਦ੍ਰਿਸ਼ਟੀਕੋਣ ਦਿਖਾਉਣ ਦਾ ਇਹ ਸੁਨਹਿਰੀ ਮੌਕਾ ਹੈ, ਜੋ ਇਸ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਬਜਟ ਵਿੱਚ ਚੋਣਾਂ ਤੋਂ ਪਹਿਲਾਂ ਕੀਤੇ ਇੱਕ ਵੀ ਵਾਅਦੇ ਨੂੰ ਛੋਹਿਆ ਨਹੀਂ ਗਿਆ। ਇਸ ਵਿਚ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਵੀ ਜ਼ਿਕਰ ਨਹੀਂ ਹੈ, ਜਿਨ੍ਹਾਂ ਲਈ ‘ਆਪ’ ਨੇ ਚੋਣਾਂ ਤੋਂ ਪਹਿਲਾਂ ਹਜ਼ਾਰਾਂ ਫਾਰਮ ਭਰੇ ਸਨ, ਜੋ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ।
ਇਸੇ ਤਰ੍ਹਾਂ 300 ਯੂਨਿਟ ਮੁਫ਼ਤ ਬਿਜਲੀ ਬਾਰੇ ਵੀ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਇਸ ਸਬੰਧੀ ਮਹਿਜ਼ ਐਲਾਨ ਦੇ ਉਲਟ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਨੂੰ ਇਹ ਪੈਸਾ ਕਿੱਥੋਂ ਮਿਲੇਗਾ, ਕਿਉਂਕਿ ਇਸ ਸਕੀਮ ਲਈ ਬਜਟ ਵਿੱਚ ਕੋਈ ਫੰਡ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਪਹਿਲਾ ਬਜਟ ਸਰਕਾਰ ਦਾ ਅਗਲੇ 5 ਸਾਲਾਂ ਦਾ ਰੋਡਮੈਪ ਦਰਸਾਉਂਦਾ ਹੈ, ਪਰ ਇਸ ਬਜਟ ‘ਚ ਅਜਿਹਾ ਕੁਝ ਨਹੀਂ, ਨਾ ਕੋਈ ਸੋਚ, ਨਾ ਕੋਈ ਰੋਡਮੈਪ ਅਤੇ ਨਾ ਹੀ ਕੋਈ ਦਿਸ਼ਾ ਹੈ। ਇਹ ਬਜਟ ਇਸ ਸਰਕਾਰ ਦੇ ਵਿਚਾਰਕ ਦੀਵਾਲੀਆਪਨ ਅਤੇ ਅਨੁਭਵ ਦੀ ਘਾਟ ਨੂੰ ਦਰਸਾਉਂਦਾ ਹੈ।
ਵੜਿੰਗ ਨੇ ਕਿਹਾ ਕਿ ਬਜਟ ਵਿੱਚ ਇਸ ਗੱਲ ਦਾ ਕੋਈ ਜ਼ਿਕਰ ਨਹੀਂ ਹੈ ਕਿ ਸਰਕਾਰ ਮਾਲੀਏ ਦੇ ਵੱਡੇ ਪਾੜੇ ਨੂੰ ਕਿਵੇਂ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਸਰਕਾਰ ਬਿਆਨਬਾਜ਼ੀ ‘ਤੇ ਨਹੀਂ ਚੱਲਦੀ। ਉਨ੍ਹਾਂ ਦੱਸਿਆ ਕਿ ਕਿਵੇਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਇਹ ਦਾਅਵਾ ਕਰਦੇ ਸਨ ਕਿ ਉਹ ਰੇਤ ਦੀ ਖੁਦਾਈ ਤੋਂ ਹਜ਼ਾਰਾਂ ਕਰੋੜਾਂ ਰੁਪਏ ਕਮਾ ਲੈਣਗੇ, ਜਿਨ੍ਹਾਂ ਅਨੁਸਾਰ ਇਹ ਸਭ ਭ੍ਰਿਸ਼ਟ ਲੋਕਾਂ ਦੀਆਂ ਜੇਬਾਂ ਵਿੱਚ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੱਸ ਸਟੈਂਡਾਂ ਦੇ ਆਧੁਨਿਕੀਕਰਨ ਸਮੇਤ ਕਈ ਸਕੀਮਾਂ ਪੁਰਾਣੀਆਂ ਹਨ, ਜੋ ਪਿਛਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ। ਇਹ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਵਰਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਅਜਿਹਾ ਕੁਝ ਨਹੀਂ ਕੀਤਾ, ਜਿਸ ਤੋਂ ਇਹ ਜਾਪਦਾ ਹੋਵੇ ਕਿ ਉਹ ਤਬਦੀਲੀ ਦੇ ਆਪਣੇ ਦਾਅਵਿਆਂ ਵੱਲ ਵਧ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...