September 19, 2026, 10:34 am
----------- Advertisement -----------
HomeNewsBreaking Newsਪੰਜਾਬ ਆਬਕਾਰੀ ਨੀਤੀ ਨੂੰ ਹਾਈਕੋਰਟ 'ਚ ਚੈਲੰਜ਼: ਅੱਜ ਹੋਵੇਗੀ 4 ਪਟੀਸ਼ਨਾਂ 'ਤੇ...

ਪੰਜਾਬ ਆਬਕਾਰੀ ਨੀਤੀ ਨੂੰ ਹਾਈਕੋਰਟ ‘ਚ ਚੈਲੰਜ਼: ਅੱਜ ਹੋਵੇਗੀ 4 ਪਟੀਸ਼ਨਾਂ ‘ਤੇ ਸੁਣਵਾਈ

Published on

----------- Advertisement -----------

ਚੰਡੀਗੜ੍ਹ, 28 ਜੂਨ 2022 – ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਅਤੇ ਜਸਟਿਸ ਵਿਕਾਸ ਸੂਰੀ ਕਰਨਗੇ।

ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸ਼ਰਾਬ ਦੇ ਕਾਰੋਬਾਰ ‘ਚ ਮੋਨੋਪੋਲੀ ਨੂੰ ਬੜ੍ਹਾਵਾ ਦੇਣ ਦਾ ਦੋਸ਼ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤੇ ਜਾਨ ਦੀ ਮੰਗ ਕੀਤੀ ਜਾ ਰਹੀ ਹੈ। ਜੇਕਰ ਨੀਤੀ ਬੰਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ ‘ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।

ਪਟੀਸ਼ਨ ਦੀ ਪੈਰਵੀ ਕਰ ਰਹੇ ਐਡਵੋਕੇਟ ਮੋਹਨ ਜੈਨ ਅਨੁਸਾਰ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਐਕਟ 1956 ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਨਾਲ ਹੀ ਨਵੀਂ ਨੀਤੀ ਸ਼ਰਾਬ ਦੇ ਕਾਰੋਬਾਰ ਵਿੱਚ ਏਕਾਧਿਕਾਰ ਨੂੰ ਉਤਸ਼ਾਹਿਤ ਕਰੇਗੀ।

ਅਰਾਈਵ ਸੇਫ਼ ਚੰਡੀਗੜ੍ਹ ਨਾਮਕ ਸੰਸਥਾ ਵੱਲੋਂ ਵੀ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਨੈਸ਼ਨਲ ਹਾਈਵੇਅ ਦੇ ਨੇੜੇ ਠੇਕੇ ਦੇਣ ‘ਤੇ ਪਹਿਲਾਂ ਰੂਟ ਦੀ ਮਨਜ਼ੂਰੀ ਲਈ ਜਾਵੇ। ਇਹ ਪਟੀਸ਼ਨ ਨੈਸ਼ਨਲ ਹਾਈਵੇ ‘ਤੇ ਸ਼ਰਾਬ ਕਾਰਨ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਦਾਇਰ ਕੀਤੀ ਗਈ ਹੈ।

ਨਵੀਂ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਗਰੁੱਪ 30 ਕਰੋੜ ਰਹਿ ਗਿਆ ਹੈ। ਪਹਿਲਾਂ ਇਹ 4 ਕਰੋੜ ਸੀ। ਅਜਿਹੇ ‘ਚ ਛੋਟੇ ਕਾਰੋਬਾਰੀ ਇਸ ਦੌੜ ਤੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ ਪਰ ਹੁਣ ਟੈਂਡਰ ਨਿਲਾਮੀ ਹੋਵੇਗੀ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ 9647 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਰੱਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...