September 9, 2026, 8:31 pm
----------- Advertisement -----------
HomeNewsEntertainmentਕੈਟਰੀਨਾ ਕੈਫ ਨੇ ਫਿਲਮ 'ਫੋਨ ਭੂਤ' ਦਾ ਸ਼ੇਅਰ ਕੀਤਾ ਪੋਸਟਰ,ਨਾਲ ਹੀ ਰਿਲੀਜ਼...

ਕੈਟਰੀਨਾ ਕੈਫ ਨੇ ਫਿਲਮ ‘ਫੋਨ ਭੂਤ’ ਦਾ ਸ਼ੇਅਰ ਕੀਤਾ ਪੋਸਟਰ,ਨਾਲ ਹੀ ਰਿਲੀਜ਼ ਡੇਟ ਦਾ ਕੀਤਾ ਐਲਾਨ

Published on

----------- Advertisement -----------

ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ‘ਭੂਲ ਭੁਲਈਆ 2’ ਤੋਂ ਬਾਅਦ ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਦੀ ਹਾਰਰ-ਕਾਮੇਡੀ ਫਿਲਮ ‘ਫੋਨ ਭੂਤ’ ਰਿਲੀਜ਼ ਹੋਣ ਵਾਲੀ ਹੈ। ਫਿਲਮ ਦਾ ਪੋਸਟਰ ਰਿਲੀਜ਼ ਕਰਦੇ ਹੋਏ ਰਿਤੇਸ਼ ਸਿਧਵਾਨੀ ਅਤੇ ਫਰਹਾਨ ਅਖਤਰ ਦੀ ਐਕਸਲ ਐਂਟਰਟੇਨਮੈਂਟ ਨੇ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਫਿਲਮ 7 ਅਕਤੂਬਰ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ ‘ਤੇ ਫਿਲਮ ਦਾ ਇਕ ਸ਼ਾਨਦਾਰ ਪੋਸਟਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਫਿਲਮ ਦਾ ਇੱਕ ਖੂਬਸੂਰਤ ਕਾਮੇਡੀ ਭਰਿਆ ਪੋਸਟਰ ਸ਼ੇਅਰ ਕਰਦੇ ਹੋਏ ਕੈਟਰੀਨਾ ਕੈਫ ਨੇ ਕੈਪਸ਼ਨ ਦੇ ਵਿੱਚ ਲਿਖਿਆ, “#PhoneBhoot ki duniya mein aapka swagat hai. Arriving on 7th Oct, 2022 at cinemas near you. 👻”

ਇਸ ਕੈਪਸ਼ਨ ਦੇ ਨਾਲ ਕੈਟਰੀਨਾ ਨੇ ਇਹ ਪੋਸਟ ਫਿਲਮ ਦੀ ਟੀਮ ਤੇ ਆਪਣੇ ਸਾਥੀ ਕਲਾਕਾਰਾਂ ਨੂੰ ਵੀ ਟੈਗ ਕੀਤੀ ਹੈ। ਇਸ ਤੋਂ ਪਹਿਲਾਂ ਕੈਟਰੀਨਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰੋਜੈਕਟ ਬਾਰੇ ਵੱਡਾ ਅਪਡੇਟ ਦਿੱਤਾ ਸੀ। ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਫਿਲਮ ਦਾ ਮੋਸ਼ਨ ਪੋਸਟਰ ਸਾਂਝਾ ਕੀਤਾ ਹੈ। ਹੁਣ ਉਨ੍ਹਾਂ ਨੇ ਫਿਲਮ ਦਾ ਪੋਸਟਰ ਸਾਂਝਾ ਕੀਤਾ ਹੈ, 7 ਅਕਤੂਬਰ 2022 ਨੂੰ ਤੁਹਾਡੇ ਨਜ਼ਦੀਕੀ ਸਿਨੇਮਾਘਰਾਂ ਵਿੱਚ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਕੈਟਰੀਨਾ ਕੈਫ ਫਿਲਮ ਤੋਂ 9 ਦਸੰਬਰ 2021 ਨੂੰ ਵਿਆਹ ਕਰਨ ਤੋਂ ਬਾਅਦ ਫਿਲਮਾਂ ‘ਚ ਵਾਪਸੀ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਕੈਟਰੀਨਾ ਕੋਲ ਸਲਮਾਨ ਖਾਨ ਸਟਾਰਰ ਟਾਈਗਰ 3 ਸਮੇਤ ਕਈ ਫਿਲਮਾਂ ਹਨ। ਪਰ ਇਸ ਤੋਂ ਪਹਿਲਾਂ ‘ਫੋਨ ਭੂਤ’ ਪੂਰੀ ਤਰ੍ਹਾਂ ਤਿਆਰ ਹੈ।ਐਕਸਲ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ ‘ਫੋਨ ਭੂਤ’ ਦਾ ਨਿਰਦੇਸ਼ਨ ਗੁਰਮੀਤ ਸਿੰਘ ਨੇ ਕੀਤਾ ਹੈ। ਇਸ ਫਿਲਮ ਦਾ ਨਿਰਮਾਣ ਰਿਤੇਸ਼ ਸਿਧਵਾਨੀ ਅਤੇ ਅਭਿਨੇਤਾ ਫਰਹਾਨ ਅਖਤਰ ਨੇ ਕੀਤਾ ਹੈ। ਫਿਲਮ ਦੀ ਸ਼ੂਟਿੰਗ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਨੇ ਸਾਲ 2020 ‘ਚ ‘ਫੋਨ ਭੂਤ’ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...