June 5, 2026, 2:11 pm
----------- Advertisement -----------
HomeNewsLatest Newsਜਾਰਡਨ 'ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 12 ਲੋਕਾਂ ਦੀ ਮੌਤ, 251...

ਜਾਰਡਨ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 12 ਲੋਕਾਂ ਦੀ ਮੌਤ, 251 ਜ਼ਖਮੀ

Published on

----------- Advertisement -----------

ਜਾਰਡਨ ਦੇ ਅਕਾਬਾ ਬੰਦਰਗਾਹ ‘ਤੇ ਇਕ ਟੈਂਕਰ ਦੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 251 ਜ਼ਖਮੀ ਹੋ ਗਏ। ਸਥਾਨਕ ਮੀਡੀਆ ਮੁਤਾਬਕ ਸੋਮਵਾਰ ਦੇਰ ਰਾਤ ਅਕਾਬਾ ਬੰਦਰਗਾਹ ‘ਤੇ ਇਕ ਟੈਂਕਰ ਕਲੋਰੀਨ ਗੈਸ ਲੈ ਕੇ ਜਾ ਰਿਹਾ ਸੀ। ਜਿਵੇਂ ਹੀ ਕਰੇਨ ਨੇੜੇ ਪਹੁੰਚੀ ਤਾਂ ਇਹ ਧਮਾਕਾ ਹੋ ਗਿਆ। ਇਸ ‘ਚ 12 ਲੋਕਾਂ ਦੀ ਮੌਤ ਹੋ ਗਈ।
ਅਕਾਬਾ ਹੈਲਥ ਡਿਪਾਰਟਮੈਂਟ ਦੇ ਮੁਖੀ ਜਮਾਲ ਓਬੇਦੀਅਤ ਨੇ ਕਿਹਾ- ਅਸੀਂ ਸ਼ਹਿਰ ਦੇ ਲੋਕਾਂ ਨੂੰ ਅਗਲੇ ਹੁਕਮਾਂ ਤੱਕ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹਾਂ। ਜੇਕਰ ਸਮੱਸਿਆ ਜ਼ਿਆਦਾ ਹੈ ਤਾਂ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਪੂਰੀ ਤਰ੍ਹਾਂ ਬੰਦ ਰੱਖੋ। ਸਾਨੂੰ ਉਮੀਦ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।
ਰਿਪੋਰਟਾਂ ਮੁਤਾਬਕ ਇਹ ਹਾਦਸਾ ਜਹਾਜ਼ ‘ਚ ਸਿਲੰਡਰ ਲੋਡ ਕਰਨ ਦੌਰਾਨ ਵਾਪਰਿਆ। ਉਸ ਸਮੇਂ ਬਹੁਤ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਸਿਲੰਡਰ ਜ਼ਮੀਨ ‘ਤੇ ਡਿੱਗ ਗਿਆ। ਘਟਨਾ ਦੇ ਸਮੇਂ ਇਸ ਬੰਦਰਗਾਹ ‘ਤੇ ਕਰੀਬ 25 ਟਨ ਕਲੋਰੀਨ ਗੈਸ ਸਟੋਰ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...