ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਪਹੁੰਚੇ। ਯੂਏਈ ਦੇ ਮੌਜੂਦਾ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਜਿਵੇਂ ਹੀ ਪ੍ਰਧਾਨ ਮੰਤਰੀ ਮੋਦੀ ਹਵਾਈ ਅੱਡੇ ‘ਤੇ ਪਹੁੰਚੇ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਨੇ ਉਨ੍ਹਾਂ ਨੂੰ ਗਲੇ ਲਗਾ ਕੇ ਨਿੱਘਾ ਸਵਾਗਤ ਕੀਤਾ।
ਸੰਯੁਕਤ ਅਰਬ ਅਮੀਰਾਤ ਵਿੱਚ ਪ੍ਰਧਾਨ ਮੰਤਰੀ ਮੋਦੀ UAE ਦੇ ਸਾਬਕਾ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦਿਹਾਂਤ ‘ਤੇ ਆਪਣਾ ਨਿੱਜੀ ਸੋਗ ਪ੍ਰਗਟ ਕਰਨਗੇ, ਜਿਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ 73 ਸਾਲ ਦੀ ਉਮਰ ਵਿੱਚ 13 ਮਈ ਨੂੰ ਦਿਹਾਂਤ ਹੋ ਗਿਆ ਸੀ। ਦੱਸ ਦਈਏ ਕਿ ਸ਼ੇਖ ਖਲੀਫਾ 3 ਨਵੰਬਰ 2004 ਤੋਂ ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸਨ। ਉਨ੍ਹਾਂ ਦੇ ਪਿਤਾ ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ, 1971 ਤੋਂ 2004 ਤੱਕ ਰਾਸ਼ਟਰਪਤੀ ਰਹੇ। ਉਹ ਦੇਸ਼ ਦੇ ਪਹਿਲੇ ਰਾਸ਼ਟਰਪਤੀ ਸਨ।
----------- Advertisement -----------
G-7 ਸੰਮੇਲਨ ਤੋਂ ਬਾਅਦ ਅਬੂ ਧਾਬੀ ਪਹੁੰਚੇ ਪੀਐਮ ਮੋਦੀ, UAE ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ
Published on
----------- Advertisement -----------
----------- Advertisement -----------












