ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਆਖਰੀ ਦਿਨ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਤਾ ਪਾਸ ਕੀਤਾ ਹੈ। ਜਿਸ ‘ਚ ਉਨ੍ਹਾਂ ਕੇਂਦਰ ਸਰਕਾਰ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ।
ਮਾਨ ਨੇ ਕਿਹਾ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ। ਬਹਿਸ ‘ਚ ਭਾਜਪਾ ਨੇ ਇਸ ਪ੍ਰਸਤਾਵ ਨੂੰ ਲਿਆਉਣ ‘ਤੇ ਸਵਾਲ ਖੜ੍ਹੇ ਕੀਤੇ। ਕਾਂਗਰਸ ਅਤੇ ਅਕਾਲੀ ਦਲ ਨੇ ਇਸ ਦਾ ਸਮਰਥਨ ਕੀਤਾ। ਬਹਿਸ ਤੋਂ ਬਾਅਦ ਇਹ ਮਤਾ ਪਾਸ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰਨਗੇ।
ਅਗਨੀਵੀਰਾਂ ਨੂੰ ਪੜ੍ਹਾਉਣ ਦੇ ਬਿਆਨ ‘ਤੇ CM ਭਗਵੰਤ ਮਾਨ ਨੇ ਕਿਹਾ ਕਿ ਅਗਨੀਵੀਰ ਇੰਨੇ ਘੱਟ ਸਮੇਂ ‘ਚ ਕਦੋਂ ਪੜ੍ਹਾਈ ਕਰਨਗੇ। ਉਹ ਇੱਕ ਹੱਥ ਵਿੱਚ ਹਥਿਆਰ ਅਤੇ ਦੂਜੇ ਵਿੱਚ ਇੱਕ ਕਿਤਾਬ ਫੜੇਗਾ? ਉਨ੍ਹਾਂ ਨੇ ਪੁੱਛਿਆ ਕਿ ਜੇਕਰ ਰਿਟਾਇਰਮੈਂਟ ਵਿੱਚ 3 ਮਹੀਨੇ ਬਾਕੀ ਰਹਿ ਗਏ ਅਤੇ ਲੜਾਈ ਲਗ ਜਾਂਦੀ ਹੈ ਤਾਂ ਕੀ ਉਹ ਜੰਗ ਲੜਨਗੇ? ਜੇਕਰ ਜਵਾਨ ਸ਼ਹੀਦ ਹੋ ਗਿਆ ਤਾਂ ਉਸ ਲਈ ਕੋਈ ਸਹੂਲਤ ਨਹੀਂ ਹੋਵੇਗੀ?
ਉਨ੍ਹਾਂ ਕਿਹਾ ਕਿ ਇਹ ਫੈਸਲਾ ਨੌਜਵਾਨੀ, ਦੇਸ਼ ਭਗਤੀ ਅਤੇ ਨੌਜਵਾਨਾਂ ਦੀ ਭਾਵਨਾ ਦੇ ਵਿਰੁੱਧ ਹੈ। ਮੈਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਾਂਗਾ। ਇਸਨੂੰ ਪਹਿਲਾਂ ਹੀ ਵਾਪਸ ਲਿਆ ਜਾਵੇ, ਨੁਕਸਾਨ ਹੋਣ ਤੋਂ ਬਾਅਦ ਗਲਤੀ ਮੰਨਣ ਲਈ ਕਿਸਾਨ ਅੰਦੋਲਨ ਵਾਂਗ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਬਹੁਮਤ ਨਾਲ ਸੱਤਾ ਵਿੱਚ ਆਈ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਤਾਨਾਸ਼ਾਹੀ ਜਾਰੀ ਰਹੇਗੀ।
----------- Advertisement -----------
ਅਗਨੀਪਥ ਸਕੀਮ ਖ਼ਿਲਾਫ਼ ਮਤਾ ਪਾਸ; CM ਮਾਨ ਨੇ ਕਿਹਾ- ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ ਬੀਜੇਪੀ
Published on
----------- Advertisement -----------
----------- Advertisement -----------











