ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕਰੀਬ ਇੱਕ ਮਹੀਨਾ ਬੀਤ ਚੁੱਕਾ ਹੈ। ਪਰ ਪਾਕਿਸਤਾਨ ‘ਚ ਰਹਿੰਦੇ ਉਨ੍ਹਾਂ ਦੇ ਪ੍ਰਸ਼ੰਸਕ ਮੂਸੇਵਾਲਾ ਨੂੰ ਅੱਜ ਵੀ ਯਾਦ ਕਰ ਰਹੇ ਹਨ। ਦੱਸ ਦਈਏ ਕਿ ਪਾਕਿਸਤਾਨ ਦੇ ਪੰਜਾਬ ‘ਚ ਹੋਈ ਉਪ ਚੋਣ ‘ਚ ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰ ਜ਼ੈਨ ਕੁਰੈਸ਼ੀ ਨਾਲ ਮੂਸੇਵਾਲਾ ਦੀ ਤਸਵੀਰ ਅੱਜ ਕੱਲ ਵਾਇਰਲ ਹੋ ਰਹੀ ਹੈ। ਜਿਸ ਵਿਚ ਉਮੀਦਵਾਰ ਨੇ ਜ਼ਿਮਨੀ ਚੋਣ ਪ੍ਰਚਾਰ ਦੇ ਬੈਨਰ ‘ਤੇ ਆਪਣੀ ਤਸਵੀਰ ਦੇ ਨਾਲ ਸਿੱਧੂ ਮੂਸੇਵਾਲਾ ਦੀ ਤਸਵੀਰ ਲਗਾ ਕੇ 295 ਲਿਖਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਜ਼ੈਨ ਕੁਰੈਸ਼ੀ ਮੁਲਤਾਨ ਖੇਤਰ ਦੇ ਪੀਪੀ 217 ਤੋਂ ਚੋਣ ਲੜ ਰਹੇ ਹਨ। ਜ਼ੈਨ ਕੁਰੈਸ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਬਿਲਕੁਲ ਵੀ ਪਤਾ ਨਹੀਂ ਹੈ। ਇਨ੍ਹੀਂ ਦਿਨੀਂ ਜ਼ੈਨ ਮੁਲਤਾਨ ‘ਚ ਸਿਆਸੀ ਪ੍ਰਚਾਰ ‘ਚ ਰੁੱਝੇ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਕੁਝ ਦੋਸਤਾਂ ਨੇ ਉਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਪੋਸਟਰਾਂ ਦੀਆਂ ਤਸਵੀਰਾਂ ਭੇਜੀਆਂ ਹਨ। ਹਾਲਾਂਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦੇ ਪੋਸਟਰ ‘ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਕਿਵੇਂ ਆਈ ਅਤੇ ਕਿਸ ਨੇ ਛਾਪੀ ਹੈ। ਉਨ੍ਹਾਂ ਕਿਹਾ ਕਿ ‘ਪਰ ਜਿਸ ਨੇ ਵੀ ਇਹ ਤਸਵੀਰ ਛਾਪੀ ਹੈ, ਮੈਂ ਉਨ੍ਹਾਂ ਦਾ ਧੰਨਵਾਦ ਕਰਨਾ ਚਾਹਾਂਗਾ ਕਿਉਂਕਿ ਉਸ ਕਾਰਨ ਇਹ ਪੋਸਟਰ ਇੰਨਾ ਵਾਇਰਲ ਹੋਇਆ ਹੈ ਜਿੰਨਾ ਸਾਡਾ ਕੋਈ ਵੀ ਪੋਸਟਰ ਵਾਇਰਲ ਨਹੀਂ ਹੋਇਆ।’
ਜ਼ੈਨ ਕੁਰੈਸ਼ੀ ਨੇ ਕਿਹਾ ਕਿ ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੇ ਪੋਸਟਰ ਕਿਸ ਨੇ ਛਪਵਾਏ ਅਤੇ ਕਿੱਥੇ ਲਗਾਏ ਗਏ ਅਤੇ ਇਸ ਪਿੱਛੇ ਕੀ ਮਕਸਦ ਸੀ। ਪਰ ਉਨ੍ਹਾਂ ਦੇ ਵਿਚਾਰ ਵਿੱਚ ਉਨ੍ਹਾਂ ਦੀ ਪਾਰਟੀ ਦੇ ਕਿਸੇ ਦੋਸਤ ਨੇ ਉਨ੍ਹਾਂ ਦੇ ਸਮਰਥਨ ਵਿੱਚ ਅਜਿਹਾ ਜ਼ਰੂਰ ਕੀਤਾ ਹੋਵੇਗਾ।
----------- Advertisement -----------
ਪਾਕਿਸਤਾਨ ‘ਚ ਚੋਣ ਪ੍ਰਚਾਰ ਦੇ ਬੈਨਰ ‘ਤੇ ਲੱਗੀ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਇਰਲ, ਉਮੀਦਵਾਰ ਜ਼ੈਨ ਕੁਰੈਸ਼ੀ ਦਾ ਬਿਆਨ ਆਇਆ ਸਾਹਮਣੇ
Published on
----------- Advertisement -----------
----------- Advertisement -----------












