November 15, 2026, 6:13 pm
----------- Advertisement -----------
HomeNewsBreaking Newsਏਕਨਾਥ ਸ਼ਿੰਦੇ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਫੜਨਵੀਸ ਬਣੇ ਡਿਪਟੀ ਸੀਐਮ

ਏਕਨਾਥ ਸ਼ਿੰਦੇ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਫੜਨਵੀਸ ਬਣੇ ਡਿਪਟੀ ਸੀਐਮ

Published on

----------- Advertisement -----------

ਏਕਨਾਥ ਸ਼ਿੰਦੇ ਨੇ ਅੱਜ ਸ਼ਾਮ ਮਹਾਰਾਸ਼ਟਰ ਦੇ 20ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਦੇਵੇਂਦਰ ਫੜਨਵੀਸ ਨੇ ਉਪ ਮੁੱਖ ਮੰਤਰੀ ਵਜੋਂ ਰਾਜ ਭਵਨ ਵਿਖੇ ਸਹੁੰ ਚੁੱਕੀ। ਦੱਸ ਦਈਏ ਕਿ ਮਹਾਰਾਸ਼ਟਰ ‘ਚ ਸਿਆਸੀ ਸੰਕਟ ਵਿਚਾਲੇ ਊਧਵ ਠਾਕਰੇ ਨੇ ਬੁੱਧਵਾਰ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅੱਜ ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ ਵਿਚਾਲੇ ਅਹਿਮ ਮੀਟਿੰਗ ਹੋਈ। ਏਕਨਾਥ ਸ਼ਿੰਦੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਏਕਨਾਥ ਸ਼ਿੰਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ।
ਦੱਸ ਦਈਏ ਕਿ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਅਤੇ ਫੜਨਵੀਸ ਦੇ ਸਰਕਾਰ ਵਿੱਚ ਸ਼ਾਮਲ ਨਾ ਹੋਣ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਮੀਡੀਆ ਦੇ ਸਾਹਮਣੇ ਆਏ ਅਤੇ ਉਨ੍ਹਾਂ ਨੇ ਫੜਨਵੀਸ ਨੂੰ ਵੱਡੇ ਦਿਲ ਵਾਲਾ ਨੇਤਾ ਕਿਹਾ। ਉਨ੍ਹਾਂ ਨੇ ਫੜਨਵੀਸ ਨੂੰ ਨਵੀਂ ਸਰਕਾਰ ਵਿੱਚ ਸ਼ਾਮਲ ਹੋਣ ਅਤੇ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੀ ਬੇਨਤੀ ਕੀਤੀ।
ਜੇਪੀ ਨੱਡਾ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਫੈਸਲਾ ਕੀਤਾ ਹੈ ਕਿ ਦੇਵੇਂਦਰ ਫੜਨਵੀਸ ਨੂੰ ਸਰਕਾਰ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਬੇਨਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਲੀਡਰਸ਼ਿਪ ਨੇ ਕਿਹਾ ਹੈ ਕਿ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...