June 10, 2026, 10:32 pm
----------- Advertisement -----------
HomeNewsLatest Newsਡੇਅਰੀ ਵਿਕਾਸ ਵਿਭਾਗ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਦਾ ਪੰਜਵਾ ਬੈਚ...

ਡੇਅਰੀ ਵਿਕਾਸ ਵਿਭਾਗ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਦਾ ਪੰਜਵਾ ਬੈਚ 11 ਜੁਲਾਈ ਤੋਂ ਸ਼ੁਰੂ

Published on

----------- Advertisement -----------

ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ ਪੰਜਵਾਂ ਬੈਚ 11 ਜੁਲਾਈ ਸ਼ੁਰੂ ਹੋ ਰਿਹਾ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ ਪੰਜਵਾਂ ਬੈਚ 11 ਜੁਲਾਈ ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ।

ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ 98784-41386 ਤੇ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...