November 22, 2026, 6:08 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 2 ਜੁਲਾਈ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਬਲਾਕ ਤਲਵਾੜਾ ਦੇ ਪਿੰਡ ਚੰਗਰਵਾਂ ਦੀ ਸਰਪੰਚ ਅਤੇ ਸ਼ਿਕਾਇਤਕਰਤਾ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਬੀ.ਡੀ.ਪੀ.ਓ ਦਫਤਰ ਤਲਵਾੜਾ, ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਚੰਗਰਵਾਂ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਓਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਨਿਲ ਕੁਮਾਰ ਗ੍ਰਾਮ ਪੰਚਾਇਤ ਫੰਡਾਂ ਦੇ ਆਡਿਟ ਦੇ ਨਾਂ ‘ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸ ਦਾ ਨਿਪਟਾਰਾ ਆਡਿਟ ਟੀਮ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਉਕਤ ਦੋਸ਼ੀ ਪੰਚਾਇਤ ਨੂੰ ਇਹ ਕਹਿ ਕੇ ਧਮਕਾ ਰਿਹਾ ਸੀ ਕਿ ਜੇ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਆਡੀਟਰਾਂ ਵੱਲੋਂ ਫੰਡਾਂ ਦੀ ਵਰਤੋਂ ਸਬੰਧੀ ਦੋਸ਼ਪੂਰਨ ਅਤੇ ਗਲ਼ਤ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ।

ਤੱਥਾਂ ਦੀ ਘੋਖ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ਵਿੱਚ ਆਈ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਵੀ ਮੌਕੇ ਤੇ ਹੀ ਬਰਾਮਦ ਕੀਤੇ ਗਏ। ਇਸ ਸਬੰਧ ‘ਚ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...