May 30, 2026, 5:03 pm
----------- Advertisement -----------
HomeNewsLatest Newsਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਦਿੱਤੀ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ

Published on

----------- Advertisement -----------

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਭ ਨੂੰ ਵਧਾਈ ਦਿੱਤੀ ਹੈ ਉਨ੍ਹਾਂ ਕਿਹਾ ਕਿ “ਸਿੱਖ ਕੌਮ ਦੇ ਸਰਬਉੱਚ ਅਗਵਾਈ ਕੇਂਦਰ, ਪਾਵਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਸਮੂਹ ਗੁਰੂ ਰੂਪ ਸਾਧ ਸੰਗਤ ਨੂੰ ਵਧਾਈਆਂ। ਛੇਵੇਂ ਪਾਤਸ਼ਾਹ ਜੀ ਦਾ ਸਾਜਿਆ ਇਹ ਅਸਥਾਨ ਸਿੱਖ ਕੌਮ ਦੀ ਧਾਰਮਿਕ ਤੇ ਸਮਾਜਿਕ ਵਿਲੱਖਣਤਾ ਦਾ ਪ੍ਰਤੀਕ ਹੈ।”


ਦੱਸ ਦਈਏ ਕਿ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...