September 20, 2026, 8:11 am
----------- Advertisement -----------
HomeNewsLatest Newsਹੈਦਰਾਬਾਦ 'ਚ ਅੱਜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ,ਪ੍ਰਧਾਨ ਮੰਤਰੀ ਮੋਦੀ ਸਮੇਤ...

ਹੈਦਰਾਬਾਦ ‘ਚ ਅੱਜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ,ਪ੍ਰਧਾਨ ਮੰਤਰੀ ਮੋਦੀ ਸਮੇਤ 19 ਸੂਬਿਆਂ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ

Published on

----------- Advertisement -----------

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦੋ ਦਿਨਾਂ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਹੋਵੇਗੀ। ਇਹ ਮੀਟਿੰਗ ਅੱਜ ਯਾਨੀ 2 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ 3 ਜੁਲਾਈ ਦੀ ਸ਼ਾਮ ਤੱਕ ਚੱਲੇਗੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਦੇਸ਼ ਦੇ 19 ਰਾਜਾਂ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸਾਰੇ ਪ੍ਰਮੁੱਖ ਨੇਤਾ ਸ਼ਾਮਲ ਹੋਣਗੇ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸ਼ਨੀਵਾਰ ਨੂੰ ਹੈਦਰਾਬਾਦ ਦੇ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ‘ਚ ਪਾਰਟੀ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਦੋ ਦਿਨਾਂ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਤੋਂ ਪਹਿਲਾਂ ਬੈਠਕ ਦਾ ਉਦਘਾਟਨ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਸ਼ਾਮਲ ਹੋਣ ਲਈ ਹੈਦਰਾਬਾਦ ਲਈ ਰਵਾਨਾ ਹੋ ਗਏ। ਦੱਸ ਦੇਈਏ ਕਿ ਤੇਲੰਗਾਨਾ ਵਿੱਚ 2023 ਵਿੱਚ ਚੋਣਾਂ ਹੋਣੀਆਂ ਹਨ ਅਤੇ ਇਸ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...