November 5, 2026, 8:02 am
----------- Advertisement -----------
HomeNewsEntertainmentਕੰਗਨਾ ਰਣੌਤ ਦੀਆ ਵਧੀਆ ਮੁਸ਼ਕਲਾਂ, ਮੁੰਬਈ ਹਾਈ ਕੋਰਟ ਵੱਲੋਂ ਪੇਸ਼ ਹੋਣ ਦੇ...

ਕੰਗਨਾ ਰਣੌਤ ਦੀਆ ਵਧੀਆ ਮੁਸ਼ਕਲਾਂ, ਮੁੰਬਈ ਹਾਈ ਕੋਰਟ ਵੱਲੋਂ ਪੇਸ਼ ਹੋਣ ਦੇ ਹੁਕਮ

Published on

----------- Advertisement -----------

ਵਿਵਾਦਾਂ ਵਿੱਚ ਘਿਰੀ ਰਹਿਣ ਵਾਲੀ ਕੰਗਨਾ ਰਣੌਤ ਨੇ ਇਕ ਵਾਰ ਫਿਰ ਆਪਣੇ ਇਕ ਬਿਆਨ ਨਾਲ ਮੁਸੀਬਤ ਖੜ੍ਹੀ ਕਰ ਲਈ ਹੈ। ਬੰਬਈ ਹਾਈ ਕੋਰਟ ਨੇ ਕੰਗਨਾ ਰਣੌਤ ਨੂੰ 22 ਦਸੰਬਰ ਸੋਮਵਾਰ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਮੁੰਬਈ ਹਾਈ ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਸੁਣਵਾਈ ਕਰਦੇ ਹੋਏ ਉਸ ਨੂੰ 22 ਦਸੰਬਰ ਤੋਂ ਪਹਿਲਾਂ ਮੁੰਬਈ ਪੁਲਸ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਦਰਅਸਲ, ਕੰਗਨਾ ਰਣੌਤ ਨੇ ਸਰਕਾਰ ਦੁਆਰਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਿਵਾਦਿਤ ਬਿਆਨ ਬਾਜੀ ਕੀਤੀ ਸੀ ਜਿਸ ਵਿੱਚ ਉਸਨੇ ਲਿਖਿਆ ਸੀ ਕਿ, ”ਖਾਲਿਸਤਾਨੀ ਅੱਤਵਾਦੀਆਂ ਨੇ ਅੱਜ ਸਰਕਾਰ ਦੀ ਬਾਂਹ ਮਰੋੜ ਦਿੱਤੀ ਹੈ ਪਰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇੱਕ ਮਹਿਲਾ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਭਾਵੇਂ ਇਸ ਕਾਰਨ ਦੇਸ਼ ਦਾ ਕਿੰਨਾ ਵੀ ਨੁਕਸਾਨ ਕਿਉਂ ਨਾ ਹੋਇਆ ਹੋਵੇ। ਇਸ ਬਿਆਨ ਤੋਂ ਬਾਅਦ ਦਿੱਲੀ, ਮੁੰਬਈ ਅਤੇ ਹੋਰ ਥਾਵਾਂ ‘ਤੇ ਵੱਖ-ਵੱਖ ਸੰਗਠਨਾਂ ਵੱਲੋਂ ਕੰਗਨਾ ਖਿਲਾਫ ਐੱਫ.ਆਈ.ਆਰ. ਦਰਜ਼ ਕਰਵਾਈਆਂ ਗਈਆ। ਆਪਣੇ ਵਿਵਾਦਿਤ ਬਿਆਨਾਂ ਕਾਰਨ ਅਦਾਲਤ ਵਿੱਚ ਕਈ ਕੇਸਾਂ ਦਾ ਸਾਹਮਣਾ ਕਰ ਰਹੀ ਕੰਗਨਾ ਹੁਣ ਇਸ ਨਵੇਂ ਮਾਮਲੇ ਵਿੱਚ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਇਸ ਬਿਆਨ ਤੋਂ ਬਾਅਦ ਲੋਕਾਂ ਨੇ ਕੰਗਨਾ ‘ਤੇ ਮਾਨਸਿਕ ਰੋਗੀ ਹੋਣ ਦਾ ਦੋਸ਼ ਵੀ ਲਗਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...