June 6, 2026, 3:40 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਦੀ ਫ਼ਿਰ ਦਿੱਸੀ Cute ਕੈਮਿਸਟਰੀ,ਰਿਲੀਜ਼ ਹੋਇਆ ਗੀਤ...

ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਦੀ ਫ਼ਿਰ ਦਿੱਸੀ Cute ਕੈਮਿਸਟਰੀ,ਰਿਲੀਜ਼ ਹੋਇਆ ਗੀਤ ‘ਮਿਸ਼ਰੀ ਦੀ ਡਲੀ’

Published on

----------- Advertisement -----------

ਮਸ਼ਹੂਰ ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਆਪਣੀ ਫਿਲਮ ਸੁਰਖੀ ਬਿੰਦੀ ਤੋਂ ਬਾਅਦ ਮੁੜ ਇੱਕ ਵਾਰ ਫੇਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਹੁਣ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’ ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋ ਕਾਫੀ ਪਿਆਰ ਮਿਲਣ ਤੋਂ ਬਾਅਦ ਇਸ ਦੇ ਬੈਕ ਤੋਂ ਬੈਕ ਗੀਤ ਵੀ ਰਿਲੀਜ਼ ਹੋ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਗੀਤ ‘ਮਿਸ਼ਰੀ ਦੀ ਡਲੀ’ ਰਿਲੀਜ਼ ਹੋ ਗਿਆ ਹੈ। ਗੀਤ ਦੀ ਵੀਡੀਓ ਗੁਰਨਾਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਗੁਰਨਾਮ ਨੇ ਲਿਖਿਆ ਫਿਲਮ Mishri di dali ❤️❤️❤️…Sohreya da pind on 8 july.. ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਕਾਫੀ ਵਿਊਜ਼ ਮਿਲ ਚੁੱਕੇ ਹਨ।

ਮਿਸ਼ਰੀ ਦੀ ਡਲੀ’ ਗੀਤ ‘ਚ ਗੁਰਨਾਮ ਭੁੱਲਰ ‘ਤੇ ਸਰਗੁਣ ਮਹਿਤਾ ਦੋਵੇਂ ਮਾਡਰਨ ਲੁੱਕ ‘ਚ ਨਜ਼ਰ ਆ ਰਹੇ ਹਨ। ਇਸ ਬੀਟ ਸੌਂਗ ‘ਚ ਦੋਵਾਂ ਅਦਾਕਾਰਾਂ ਦੀ ਕਿਊਟ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਿਲਮ ਦਾ ਗੀਤ ‘ਜਾਨ ਵਾਰਦਾ’ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਇਹ ਫਿਲਮ ਸ਼ਿਤਿਜ ਚੌਧਰੀ (Ksshitij Chaudhary) ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ ਵਿੱਚ ਗੁਰਨਾਮ ਅਤੇ ਸਰਗੁਣ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਦਰਸ਼ਕ ਇੱਕ ਵਾਰ ਫਿਰ ਤੋਂ ਇਸ ਜੋੜੀ ਨੂੰ ਪਰਦੇ ਉੱਪਰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਵਿੱਚ ਗੁਰਨਾਮ ਭੁੱਲਰ, ਸਰਗੁਣ ਮਹਿਤਾ, ਜਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਧੀਮਾਨ, ਹਰਦੀਪਗਿੱਲ, ਮਿੰਟੂਕਾਪਾ, ਫਿਲਮ ਦੇ ਨਿਰਮਾਤਾ ਅੰਕਿਤ ਵਿਜਨ, ਨਵਦੀਪ ਨਰੂਲਾ, ਗੁਰਜੀਤ ਸਿੰਘ ਅਤੇ ਸਹਿ-ਨਿਰਮਾਤਾ ਕਿਰਨ ਯਾਦਵ ਡਾ: ਜਪਤੇਜ ਸਿੰਘ, ਮਾਨਸੀ, ਸਿੰਘ ਅਪੂਰਵਾ ਘਈ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ੰਸਕ ਇਸ ਫਿਲਮ ਨੂੰ ਕਿੰਨਾ ਪਿਆਰ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...