ਨਵੀਂ ਦਿੱਲੀ— ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਮੀਡੀਆ ‘ਚ ਛਾਈ ਹੋਈ ਹੈ। ਸ਼ਹਿਨਾਜ਼ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਹਾਲ ਹੀ ‘ਚ ਉਨ੍ਹਾਂ ਦੇ ਬਾਲੀਵੁੱਡ ਡੈਬਿਊ ਦੀਆਂ ਖਬਰਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਦੇ ਨਾਲ ਹੀ ਉਸ ਦੇ ਫੋਟੋਸ਼ੂਟ ਵੀ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਹੇ ਹਨ। ਸ਼ਹਿਨਾਜ਼ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਇਸ ਵੀਡੀਓ ‘ਚ ਚਿੱਟੇ ਰੰਗ ਵਾਲੀ ਪੇਂਟ ਅਤੇ ਹਰੇ ਰੰਗ ਦੀ ਡਿਜ਼ਾਇਨ ਕੀਤੀ ਟੀ-ਸ਼ਰਟ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਬੇਹੱਦ ਪਿਆਰੀ ਲੱਗ ਰਹੀ ਹੈ। ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਹ ਵੀਡੀਓ ‘ਚ ਆਪਣੇ ਵੱਲ ਪਾਣੀ ਆਉਂਦਾ ਦੇਖਕੇ ਉਹ ਕਹਿੰਦੀ ਹੈ ਕਿ ਮੈਨੂੰ ਲੱਗਦਾ ਹੈ ਕਿ ਮੈਂ ਪਾਣੀ ਨੂੰ ਆਕਰਸ਼ਿਤ ਕਰੀ ਹਾਂ …’। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹਿਨਾਜ਼ ਦੀ ਕਿਊਟਨੈੱਸ ਦੀ ਤਾਰੀਫ ਕਰ ਰਹੇ ਹਨ। ਇਸ ਵੀਡੀਓ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਦੱਸ ਦਈਏ ਸ਼ਹਿਨਾਜ਼ ਗਿੱਲ ਜੋ ਕਿ ਬਾਲੀਵੁਡ ਚ ਐਂਟਰੀ ਕਰਨ ਜਾ ਰਹੀ ਹੈ। ਉਹ ਸਲਮਾਨ ਖ਼ਾਨ ਦੀ ਫ਼ਿਲਮ ਭਾਈਜਾਨ ‘ਚ ਨਜ਼ਰ ਆਵੇਗੀ। ਪਿਛਲੇ ਸਾਲ ਸ਼ਹਿਨਾਜ਼ ਗਿੱਲ ਜੋ ਕਿ ਦਿਲਜੀਤ ਦੋਸਾਂਝ ਦੇ ਨਾਲ ਹੌਸਲਾ ਰੱਖ ‘ਚ ਨਜ਼ਰ ਆਈ ਸੀ।












