ਬ੍ਰਿਟੇਨ ਵਿੱਚ ਖਾਲਿਸਤਾਨ ਪੱਖੀ ਗਤੀਵਿਧੀਆਂ ਨੂੰ ਰੋਕਣ ਲਈ ਹਿੰਦੁਸਤਾਨ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਬ੍ਰਿਟੇਨ ਦੀ ਅਦਾਲਤ ਨੇ ਖਾਲਿਸਤਾਨੀ ਕਾਰਕੁਨ ਕੁਲਦੀਪ ਸਿੰਘ ਦੀ ਹਿੰਦੁਸਤਾਨ ਹਵਾਲਗੀ ਦੀ ਅਪੀਲ ਰੱਦ ਕੀਤੀ ਹੈ।ਦਸ ਦਈਏ ਕਿ ਕੁਲਦੀਪ ਸਿੰਘ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਕਥਿਤ ਸੀਨੀਅਰ ਮੈਂਬਰ ਵਜੋਂ ਹਿੰਦੁਸਤਾਨ ਵਿੱਚ ਸਭ ਤੋਂ ਵੱਧ ਲੋੜੀਂਦੇ ਹਨ।

ਕੁਲਦੀਪ ਸਿੰਘ, ਜਿਸ ਨੂੰ ਕੀਪਾ ਸਿੱਧੂ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ‘ਤੇ ਹਿੰਦੁਸਤਾਨੀ ਅਧਿਕਾਰੀਆਂ ਨੇ 2015-16 ਵਿਚ ਪੰਜਾਬ ਵਿਚ ਕਥਿਤ ਤੌਰ ‘ਤੇ ਖਾੜਕੂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੋਰਨਾਂ ਨਾਲ ਸਾਜ਼ਿਸ਼ ਰਚਣ ਦਾ ਦੋਸ਼ ਹੈ।ਇਸ ਤੋਂ ਇਲਾਵਾ ਕੁਲਦੀਪ ਸਿੰਘ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ,ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਪੈਸੇ ਦੇ ਕੇ ਖਾਲਿਸਤਾਨ ਫੋਰਸ ਵਿੱਚ ਭਰਤੀ ਕਰਨ ਤੇ ਗੁਰਦੁਆਰਿਆਂ ਵਿੱਚ ਖਾਲਿਸਤਾਨ ਪੱਖੀ ਮੀਟਿੰਗਾਂ ਦਾ ਪ੍ਰਬੰਧ ਕਰਨ ਦੇ ਵੀ ਦੋਸ਼ ਨੇ।











