May 26, 2026, 2:27 pm
----------- Advertisement -----------
HomeNewsBreaking Newsਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਦੇ...

ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ

Published on

----------- Advertisement -----------

ਚੰਡੀਗੜ੍ਹ, 14 ਦਸੰਬਰ 2021 – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ ਬਾਰੇ ਬਹੁਤ ਦੁੱਖ ਤੇ ਬੁਰਾ ਮਹਿਸੂਸ ਹੋ ਰਿਹਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਾਨਦਾਰ ਕਾਬਲੀਅਤ ਹੋਣ ਦੇ ਬਾਵਜੂਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਨਕ ਹੇਠਾਂ ਚੰਨੀ ਨੂੰ ਦਬਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਉਹ ਸਿਰਫ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ।

ਇਸ ਲੜੀ ਹੇਠ, ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਿੱਧੂ ਨੂੰ ਪੰਜਾਬ ਲਈ ਕਾਂਗਰਸ ਇਲੈਕਸ਼ਨ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ ਤੇ ਚੰਨੀ ਨੂੰ ਉਨ੍ਹਾਂ ਦੇ ਹੇਠਾਂ ਕੰਮ ਕਰਨਾ ਪਵੇਗਾ, ਕਿਸੇ ਮੁੱਖ ਮੰਤਰੀ ਵਾਸਤੇ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਦੇ ਹੇਠਾਂ ਕੰਮ ਕਰਨਾ ਸਮਝ ਤੋਂ ਪਰ੍ਹੇ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗ਼ੈਰਤਮੰਦ ਵਿਅਕਤੀ ਅਜਿਹੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰੇਗਾ। ਜਿਨ੍ਹਾਂ ਨੇ ਚੰਨੀ ਨੂੰ ਅਜਿਹੀ ਬੇਇੱਜ਼ਤੀ ਅਤੇ ਅਪਮਾਨ ਦਾ ਸਾਹਮਣਾ ਕਰਨ ਦੀ ਬਜਾਏ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਸ ਪ੍ਰਕਾਰ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਕ ਦਲਿਤ ਭਾਈਚਾਰੇ ਦਾ ਮੁੱਖ ਮੰਤਰੀ ਬਣਾਇਆ ਹੈ, ਪਰ ਹੁਣ ਉਸਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਧੀਨ ਕਰ ਦਿੱਤਾ ਹੈ, ਕੀ ਇਹ ਦਲਿਤ ਭਾਈਚਾਰੇ ਦੀਆਂ ਵੋਟਾਂ ਲੈਣ ਵਾਸਤੇ ਸਿਰਫ ਇਕ ਦਿਖਾਵਾ ਨਹੀਂ ਹੈ ?

ਅਜਿਹੇ ਵਿੱਚ ਸਿਰਫ਼ ਇੱਕ ਵਿਅਕਤੀ ਜਿਹੜਾ ਇਕ ਵਿਗੜੇ ਬੱਚੇ ਦੀ ਤਰ੍ਹਾਂ ਵਤੀਰਾ ਦਿਖਾ ਰਿਹਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਤਮਾਸ਼ਾ ਖੜ੍ਹਾ ਕਰਦਾ ਹੈ, ਤੁਸੀਂ ਉਸਦੀ ਬਲੈਕਮੇਲਿੰਗ ਅੱਗੇ ਝੁਕ ਕੇ ਆਪਣੇ ਮੁੱਖ ਮੰਤਰੀ ਦੀ ਬੇਇੱਜ਼ਤੀ ਕਰ ਰਹੇ ਹੋ, ਜਿਹੜਾ ਕਿ ਬਹੁਤ ਵਧੀਆ ਕੰਮ ਕਰ ਰਿਹਾ ਹੈ। ਇਸ ਤਰ੍ਹਾਂ ਕਾਂਗਰਸ ਗਿਰਾਵਟ ਵੱਲ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...