June 6, 2026, 3:35 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਦੀ ਮਨਮੋਹਕ ਆਵਾਜ਼ 'ਚ "ਘੁੰਡ ਕੱਢ ਲੈ ਨੀ ਸਹੁਰਿਆਂ ਦਾ...

ਗੁਰਨਾਮ ਭੁੱਲਰ ਦੀ ਮਨਮੋਹਕ ਆਵਾਜ਼ ‘ਚ “ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ” ਫਿਲਮ ਦਾ ‘ਸਹੇਲੀ’ ਗੀਤ ਹੋਇਆ ਰਿਲੀਜ਼

Published on

----------- Advertisement -----------

ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਉਨ੍ਹਾਂ ਦੀ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਰਿਲੀਜ਼ ਹੋਣ ਦੀ ਦਰਸ਼ਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਹਾਲਾਂਕਿ ਫਿਲਮ ਦੇ ਟ੍ਰੇਲਰ ਤੇ ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕ ਬੇਮਿਸਾਲ ਪਿਆਰ ਦੇ ਰਹੇ ਨੇ ਤੇ ਫਿਲਮ ਦੇ ਨਿਰਮਾਤਾ ਵੀ ਦਰਸ਼ਕਾਂ ਦੀ ਉਤਸੁਕਤਾ ਨੂੰ ਬਰਕਰਾਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਫਿਲਮ 3 ਦਿਨ ਬਾਅਦ ਰਿਲੀਜ਼ ਹੋਣ ਵਾਲੀ ਹੈ ਤੇ ਉਸ ਤੋਂ ਪਹਿਲਾਂ ਹੁਣ ਇੱਕ ਹੋਰ ਗੀਤ ‘ਸਹੇਲੀ’ ਰਿਲੀਜ਼ ਕੀਤਾ ਗਿਆ ਹੈ ਜੋ ਦਰਸ਼ਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ।

ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਜਿੱਥੇ ਜੋੜੀ ਬਾਕਮਾਲ ਹੈ ਉੱਥੇ ਹੀ ਕੈਮਿਸਟਰੀ ਵੀ ਗੀਤ ਵਿੱਚ ਸ਼ਾਨਦਾਰ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਵੱਲੋਂ ਗਾਇਆ, ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਗੀਤ ਨੂੰ ਮਿਊਜ਼ਿਕ ਚੇਤ ਸਿੰਘ ਵੱਲੋਂ ਦਿੱਤਾ ਗਿਆ ਹੈ। ਫਿਲਮ ਦਰਸ਼ਕਾਂ ਨੂੰ ਪਿਆਰ, ਰੋਮਾਂਚ ਅਤੇ ਬਹੁਤ ਸਾਰੀਆਂ ਮਜ਼ੇਦਾਰ ਉਲਝਣਾਂ ਦੀਆਂ ਮਿਸ਼ਰਿਤ ਭਾਵਨਾਵਾਂ ਵਿੱਚ ਵਹਾਏਗੀ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ ਜਦੋਂ ਮਾਪਿਆਂ ਨਾਲ ਰਿਸ਼ਤੇ ਜਾਂ ਵਿਆਹ ਬਾਰੇ ਗੱਲ ਕਰਨਾ ਆਸਾਨ ਨਹੀਂ ਸੀ। ਪਰ ਜਦੋਂ ਗੁਰਨਾਮ ਦੀ ਥਾਂ ਜੱਸ ਬਾਜਵਾ ਦਾ ਰਿਸ਼ਤਾ ਆ ਜਾਵੇਗਾ ਤੇ ਗੱਲ ਹਿੰਡ ਭੰਨਣ ਦੀ ਆ ਜਾਏਗੀ ਤਾਂ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੌਣ ਕਿਸ ਦੇ ਪਿੰਡ ਨੂੰ ਆਪਣੇ ਸਹੁਰਿਆਂ ਪਿੰਡ ਬਣਾਉਂਦਾ ਹੈ ਜਾਂ ਹਿੰਡ ਛੱਡ ਕੇ ਪਿਆਰ ਮੁਕੰਮਲ ਹੁੰਦਾ ਹੈ। ਇਹ ਗੀਤ ਯਕੀਨੀ ਤੌਰ ‘ਤੇ ਹੁਣ ਤੱਕ ਦੇ ਸਭ ਤੋਂ ਵਧੀਆ ਰੋਮਾਂਟਿਕ ਗੀਤਾਂ ਵਿੱਚੋਂ ਇੱਕ ਹੋਵੇਗਾ।

‘ਸਹੁਰਿਆਂ ਦਾ ਪਿੰਡ ਆ ਗਿਆ’ ‘ਚ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਹੁਣ, ਪ੍ਰਸ਼ੰਸਕ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸੁਕ ਹਨ। ਇਸਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫਿਲਮ ‘ਚ ਅਹਿਮ ਭੂਮਿਕਾ ਨਿਭਾਉਣਗੇ। ਇਹ ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਗਈ ਹੈ ਅਤੇ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫਿਲਮ ਪ੍ਰੋਡਕਸ਼ਨ, ਨਿਊ ਏਰਾ ਫਿਲਮਸ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ 8 ਜੁਲਾਈ 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...