April 30, 2026, 5:15 pm
----------- Advertisement -----------
HomeNewsBreaking NewsMSP 'ਤੇ ਬਹੁਤ ਜਲਦ ਬਣੇਗੀ ਕਮੇਟੀ - ਖੇਤੀਬਾੜੀ ਸਕੱਤਰ

MSP ‘ਤੇ ਬਹੁਤ ਜਲਦ ਬਣੇਗੀ ਕਮੇਟੀ – ਖੇਤੀਬਾੜੀ ਸਕੱਤਰ

Published on

----------- Advertisement -----------

ਨਵੀਂ ਦਿੱਲੀ, 14 ਦਸੰਬਰ 2021 – ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਅਤੇ ਜ਼ੀਰੋ ਬਜਟ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਸਮੇਤ ਹੋਰ ਮੁੱਦਿਆਂ ‘ਤੇ ਨੇੜਲੇ ਭਵਿੱਖ ‘ਚ ਬਹੁਤ ਜੀ ਜਲਦ ਕਮੇਟੀ ਬਣਾਈ ਜਾਵੇਗੀ।

ਅਗਰਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਬਾਰੇ ਐਲਾਨ ਕੀਤਾ ਸੀ ਕਿ ਇਸ ਨੂੰ ਮਿਸ਼ਨ ਮੋਡ ‘ਤੇ ਲਿਆ ਜਾਵੇਗਾ ਅਤੇ ਜਲਦ ਹੀ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਅਗਰਵਾਲ ਗੁਜਰਾਤ ਦੇ ਆਨੰਦ ‘ਚ ਕੁਦਰਤੀ ਖੇਤੀ ‘ਤੇ ਧਿਆਨ ਕੇਂਦਰਿਤ ਕਰਨ ਵਾਲੇ 14 ਦਸੰਬਰ ਤੋਂ ਸ਼ੁਰੂ ਹੋ ਰਹੇ ਤਿੰਨ ਦਿਨਾਂ ਰਾਸ਼ਟਰੀ ਸਮਾਗਮ ਸਬੰਧੀ ਮੀਡੀਆ ਨੂੰ ਜਾਣਕਾਰੀ ਦੇ ਰਹੇ ਸਨ। ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਅਜੇ ਕਮੇਟੀ ਦੀ ਰੂਪ-ਰੇਖਾ ਤੈਅ ਨਹੀਂ ਕੀਤੀ ਗਈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦ‌ੀ ਵੱਲੋਂ 19 ਨਵੰਬਰ ਨੂੰ ਤਿੰਨੇ ਹੀ ਖੇਤੀ ਕਾਨੂੰਨ ਵਾਪਸਿ ਲੈਣ ਦਾ ਐਲਾਨ ਕੀਤਾ ਸੀ ਅਤੇ ਐਮ ਐਸ ਪੀ ਬਾਰੇ ਮਾਹਿਰ ਕਮੇਟੀ ਬਣਾਉਣ ਦੀ ਗੱਲ ਆਖੀ ਸੀ। ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ‘ਚ ਤਿੰਨੇ ਖੇਤੀ ਕਾਨੂੰਨ ਵਾਪਿਸ ਲੈ ਲਏ ਗਏ ਸਨ ਅਤੇ ਕਿਸਾਨਾਂ ਨੇ ਬਾਕੀ ਦੀਆਂ ਮੰਗਾਂ ਪੂਰੀਆਂ ਕਰਵਾ ਕੇ 11 ਦਸੰਬਰ ਨੂੰ ਆਪਣਾ ਕਿਸਾਨ ਮੋਰਚਾ ਮੁਲਤਵੀ ਕੀਤਾ ਸੀ। ਨਾਲ ਹੀ ਕਿਸਾਨਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ‘ਤੇ ਦੁਬਾਰਾ ਸੰਘਰਸ਼ ਦੀ ਵੀ ਚੇਤਾਵਨੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...