June 28, 2026, 7:54 am
----------- Advertisement -----------
HomeNewsLatest Newsਲਾਲੂ ਯਾਦਵ ਦੀ ਹਾਲਤ ਨਾਜ਼ੁਕ,ਤੇਜਸਵੀ ਨੇ ਕਿਹਾ- ਲਾਲੂ ਜੀ ਲਈ ਘਰੋਂ ਪ੍ਰਾਰਥਨਾ...

ਲਾਲੂ ਯਾਦਵ ਦੀ ਹਾਲਤ ਨਾਜ਼ੁਕ,ਤੇਜਸਵੀ ਨੇ ਕਿਹਾ- ਲਾਲੂ ਜੀ ਲਈ ਘਰੋਂ ਪ੍ਰਾਰਥਨਾ ਕਰੋ

Published on

----------- Advertisement -----------

ਪਟਨਾ ਦੇ ਪਾਰਸ ਹਸਪਤਾਲ ‘ਚ ਭਰਤੀ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਦਿੱਲੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਲਾਲੂ ਯਾਦਵ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ‘ਚ ਲਗਾਤਾਰ ਬੇਚੈਨੀ ਹੈ। ਉਨ੍ਹਾਂ ਨੂੰ ਦੇਖਣ ਲਈ ਰਾਸ਼ਟਰੀ ਜਨਤਾ ਦਲ ਦੇ ਸਮਰਥਕ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਦੇ ਚੱਕਰ ਲਗਾ ਰਹੇ ਹਨ। ਹਸਪਤਾਲ ‘ਚ ਭੀੜ ਵਧਦੀ ਜਾ ਰਹੀ ਹੈ। ਹਸਪਤਾਲ ਪ੍ਰਸ਼ਾਸਨ ਵੀ ਇਸ ਸਬੰਧੀ ਕਾਫੀ ਯਤਨ ਕਰ ਰਿਹਾ ਹੈ।
ਅਜਿਹੇ ‘ਚ ਦੇਰ ਰਾਤ ਆਪਣੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਦੇ ਹੋਏ ਤੇਜਸਵੀ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ। ਤੇਜਸਵੀ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਵੀਡੀਓ ਵਿੱਚ ਕਿਹਾ ਕਿ ਸਾਰੇ ਲੋਕਾਂ ਨੂੰ ਨਮਸਕਾਰ। ਅਸੀਂ ਇਸ ਸਮੇਂ ਪਾਰਸ ਹਸਪਤਾਲ ਵਿੱਚ ਹਾਂ। ਜਿੱਥੇ ਲਾਲੂ ਪ੍ਰਸਾਦ ਯਾਦਵ ਜੀ ਦਾ ਇਲਾਜ ਚੱਲ ਰਿਹਾ ਹੈ। ਅਸੀਂ ਤੁਹਾਨੂੰ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਜੋ ਵੀ ਲੋਕ ਲਾਲੂ ਯਾਦਵ ਨੂੰ ਪਿਆਰ ਕਰਨ ਵਾਲੇ ਸਾਰੇ ਸ਼ੁਭਚਿੰਤਕ ਹਨ ਅਤੇ ਉਹ ਹਰ ਕੋਈ ਜੋ ਦੁਆ ਕਰ ਰਿਹਾ ਹੈ ਕਿ ਲਾਲੂ ਯਾਦਵ ਜਲਦੀ ਠੀਕ ਹੋ ਜਾਣ, ਸਮੂਹ ਲੋਕਾਂ ਨੂੰ ਹਸਪਤਾਲ ਨਾ ਆਉਣ ਦੀ ਅਪੀਲ ਹੈ। ਕਿਉਂਕਿ ਹੋਰ ਲੋਕਾਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ। ਦੂਜੇ ਮਰੀਜ਼ਾਂ ਨੂੰ ਵੀ ਇਨਫੈਕਸ਼ਨ ਹੋਣ ਦਾ ਡਰ ਰਹਿੰਦਾ ਹੈ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਆਪਣੇ ਘਰ ਰਹੋ ਅਤੇ ਲਾਲੂ ਜੀ ਲਈ ਪ੍ਰਾਰਥਨਾ ਕਰੋ।
ਦੱਸ ਦਈਏ ਕਿ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਐਤਵਾਰ ਨੂੰ ਪਟਨਾ ਸਥਿਤ ਰਾਬੜੀ ਦੇਵੀ ਦੀ ਸਰਕਾਰੀ ਰਿਹਾਇਸ਼ ‘ਤੇ ਡਿੱਗ ਗਏ ਸਨ। ਇਸ ਨਾਲ ਉਨ੍ਹਾਂ ਦੇ ਮੋਢੇ ਦੀ ਹੱਡੀ ਟੁੱਟ ਗਈ। ਉਹ ਪਹਿਲਾਂ ਹੀ ਕਈ ਬਿਮਾਰੀਆਂ ਤੋਂ ਪੀੜਤ ਸਨ। ਸੋਮਵਾਰ ਤੜਕੇ ਤੜਕੇ ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਟਨਾ ਦੇ ਪਾਰਸ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...