October 28, 2026, 4:35 am
----------- Advertisement -----------
HomeNewsLatest Newsਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਹਰੇਕ ਬਿੱਲ ’ਤੇ 600 ਯੂਨਿਟ...

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ’ਤੇ ਮੋਹਰ ਲਾਈ

Published on

----------- Advertisement -----------

ਚੰਡੀਗੜ੍ਹ, 6 ਜੁਲਾਈ- ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਇਕ ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ ‘ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ‘ਚ ਕਾਫੀ ਖਰਚਾ ਕਰਨਾ ਪੈਂਦਾ ਸੀ। ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ਼੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।

ਇਸੇ ਤਰ੍ਹਾਂ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸ (ਪੋਤੇ-ਪੋਤੀਆਂ ਤੱਕ) ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਮੁਫਤ 400 ਯੂਨਿਟ ਬਿਜਲੀ ਲਈ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫਤ ਦਿੱਤੀ ਜਾਵੇਗੀ। ਜੇਕਰ ਐਸ.ਸੀ., ਬੀ.ਪੀ.ਐਲ. ਨਾਨ-ਐਸ.ਸੀ, ਬੀ.ਸੀ. ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ਼੍ਰੇਣੀਆਂ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੋਂ ਵਧ ਜਾਂਦੀ ਹੈ ਤਾਂ ਉਹ 600 ਯੂਨਿਟਾਂ ਤੋਂ ਇਲਾਵਾ ਵੱਧ ਖਪਤ ਹੋਣ ਵਾਲੀਆਂ ਯੂਨਿਟਾਂ ਲਈ ਪੂਰੀਆਂ ਤੈਅ ਦਰਾਂ, ਮੀਟਰ ਕਿਰਾਇਆ ਅਤੇ ਲਾਗੂ ਹੋਣ ਵਾਲੇ ਸਰਕਾਰੀ ਟੈਕਸਾਂ ਦੇ ਨਾਲ ਭੁਗਤਾਨ ਕਰਨਗੇ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਖੜ੍ਹੇ ਬਕਾਏ ਜਿਨ੍ਹਾਂ ਦਾ 30 ਜੂਨ, 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ, ਨੂੰ ਮੁਆਫ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਕਦਮ ਨਾਲ ਲਗਭਗ 28.10 ਲੱਖ ਘਰੇਲੂ ਖਪਤਕਾਰਾਂ ਨੂੰ ਕੁੱਲ 1298 ਕਰੋੜ ਰੁਪਏ ਦੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...