May 1, 2026, 11:54 pm
----------- Advertisement -----------
HomeNewsEntertainmentਬਾਡੀ ਸ਼ੇਮਿੰਗ ਦਾ ਸ਼ਿਕਾਰ ਹੋਈ ਕ੍ਰਿਤੀ ਸੈਨਨ, ਵਰਕਆਊਟ ਵੀਡੀਓ ਦੇਖ ਲੋਕਾਂ ਨੇ...

ਬਾਡੀ ਸ਼ੇਮਿੰਗ ਦਾ ਸ਼ਿਕਾਰ ਹੋਈ ਕ੍ਰਿਤੀ ਸੈਨਨ, ਵਰਕਆਊਟ ਵੀਡੀਓ ਦੇਖ ਲੋਕਾਂ ਨੇ ਉਡਾਇਆ ਅਦਾਕਾਰਾ ਦਾ ਮਜ਼ਾਕ

Published on

----------- Advertisement -----------

ਟੀਵੀ ਅਤੇ ਫਿਲਮ ਜਗਤ ਨਾਲ ਜੁੜੇ ਸੈਲੇਬਸ ਅਕਸਰ ਬਾਡੀ ਸ਼ੇਮਿੰਗ ਦਾ ਸ਼ਿਕਾਰ ਹੁੰਦੇ ਹਨ। ਲੋਕ ਬਿਨਾਂ ਕੁਝ ਸੋਚੇ ਆਪਣੀ ਰਾਏ ਰੱਖਦੇ ਹਨ ਅਤੇ ਕਈ ਵਾਰ ਅਜਿਹਾ ਹੋਇਆ ਹੈ ਕਿ ਉਨ੍ਹਾਂ ਨੇ ਜਨਤਕ ਤੌਰ ‘ਤੇ ਕਿਸੇ ਵੀ ਮਸ਼ਹੂਰ ਵਿਅਕਤੀ ਦਾ ਉਨ੍ਹਾਂ ਦੇ ਸਰੀਰ ਦੇ ਆਕਾਰ ਜਾਂ ਰੰਗ ਨੂੰ ਲੈ ਕੇ ਮਜ਼ਾਕ ਉਡਾਇਆ ਹੈ। ਹੁਣ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਵੀ ਇਸ ਦਾ ਸ਼ਿਕਾਰ ਹੋ ਗਈ ਹੈ। ਦਰਅਸਲ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਆਪਣੀ ਵਰਕਆਊਟ ਵੀਡੀਓ ਸ਼ੇਅਰ ਕੀਤੀ ਹੈ। ਸਾਹਮਣੇ ਆਏ ਇਸ ਵੀਡੀਓ ‘ਚ ਕ੍ਰਿਤੀ ਸੈਨਨ ਜਿਮ ‘ਚ ਆਪਣੇ ਟ੍ਰੇਨਰ ਦੀ ਮਦਦ ਨਾਲ ਫੁੱਲ ਬਾਡੀ ਸਟ੍ਰੇਚਿੰਗ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕਾਂ ਨੇ ਉਸ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਕ੍ਰਿਤੀ ਸੈਨਨ ਦਾ ਲੇਟੈਸਟ ਵਰਕਆਊਟ ਵੀਡੀਓ ਕਈ ਇੰਸਟਾਗ੍ਰਾਮ ਹੈਂਡਲ ‘ਤੇ ਸ਼ੇਅਰ ਕੀਤਾ ਗਿਆ ਹੈ।

ਲੋਕਾਂ ਦੀ ਮਾਨਸਿਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ ਬਿਨਾਂ ਕੁਝ ਸੋਚੇ ਉਨ੍ਹਾਂ ਲਈ ਭੱਦੀਆਂ ਟਿੱਪਣੀਆਂ ਕਰ ਰਹੇ ਹਨ। ਕਈ ਲੋਕਾਂ ਨੇ ਕ੍ਰਿਤੀ ਸੈਨਨ ਨੂੰ ਫਲੈਟ ਦੱਸਿਆ ਹੈ। ਇਸ ਦੇ ਨਾਲ ਹੀ ਕੁਝ ਲੋਕ ਕ੍ਰਿਤੀ ਸੈਨਨ ਨੂੰ ਬਾਡੀ-ਸ਼ੇਮਿੰਗ ਕਰਦੇ ਹੋਏ ਆਪਣੀ ਹੱਦ ਪਾਰ ਕਰ ਰਹੇ ਹਨ। ਫਿਲਹਾਲ ਕ੍ਰਿਤੀ ਸੈਨਨ ਨੂੰ ਪਿਆਰ ਕਰਨ ਵਾਲੇ ਪ੍ਰਸ਼ੰਸਕ ਇਸ ਪੋਸਟ ‘ਤੇ ਉਸ ਦੀ ਤਾਰੀਫ ਕਰ ਰਹੇ ਹਨ ਅਤੇ ਉਸ ਦੇ ਸਮਰਪਣ ਦੀ ਸ਼ਲਾਘਾ ਕਰ ਰਹੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕ੍ਰਿਤੀ ਸੈਨਨ ਨੇ ਆਈਫਾ 2022 ਵਿੱਚ ਫਿਲਮ ਮਿਮੀ ਲਈ ਸਰਵੋਤਮ ਅਭਿਨੇਤਰੀ ਦਾ ਅਵਾਰਡ ਜਿੱਤਿਆ ਹੈ। ਕ੍ਰਿਤੀ ਸੈਨਨ ਨੂੰ ਇਹ ਐਵਾਰਡ ਆਪਣੇ ਡੈਬਿਊ ਤੋਂ ਕਰੀਬ ਅੱਠ ਸਾਲ ਬਾਅਦ ਮਿਲਿਆ ਹੈ। ਆਉਣ ਵਾਲੇ ਦਿਨਾਂ ‘ਚ ਕ੍ਰਿਤੀ ਸੈਨਨ ਕਈ ਵੱਡੇ ਬਜਟ ਦੀਆਂ ਫਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਆਦਿਪੁਰਸ਼, ਗਣਪਤ, ਸ਼ਾਹਜਾਜਾ ਅਤੇ ਭੇੜੀਆ ਵਰਗੀਆਂ ਫਿਲਮਾਂ ਦੇ ਨਾਂ ਇਸ ਸੂਚੀ ਵਿੱਚ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...