September 2, 2026, 7:55 pm
----------- Advertisement -----------
HomeNewsLatest Newsਰਾਜਸਥਾਨ: ਅਸਮਾਨੀ ਬਿਜਲੀ ਡਿੱਗਣ ਨਾਲ 40 ਜਾਨਵਰਾਂ ਦੀ ਮੌਤ

ਰਾਜਸਥਾਨ: ਅਸਮਾਨੀ ਬਿਜਲੀ ਡਿੱਗਣ ਨਾਲ 40 ਜਾਨਵਰਾਂ ਦੀ ਮੌਤ

Published on

----------- Advertisement -----------

ਦੋ ਦਿਨਾਂ ਤੋਂ ਦੇਸ਼ ਦੇ 20 ਤੋਂ ਵੱਧ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਮਹਾਰਾਸ਼ਟਰ, ਰਾਜਸਥਾਨ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਵਾਂ ’ਤੇ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਰਾਜਸਥਾਨ ‘ਚ ਬੁੱਧਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 40 ਪਸ਼ੂਆਂ ਦੀ ਮੌਤ ਹੋ ਗਈ ਅਤੇ ਤਿੰਨ ਲੋਕਾਂ ਦੀ ਵੀ ਮੌਤ ਹੋ ਗਈ। ਬੂੰਦੀ ਦੇ ਦਬਲਾਨਾ ਥਾਣਾ ਖੇਤਰ ਦੇ ਰੋਨੀਜਾ ਬੰਨ੍ਹ ਨੇੜੇ ਪਸ਼ੂਆਂ ਦੇ ਝੁੰਡ ‘ਤੇ ਬਿਜਲੀ ਡਿੱਗ ਗਈ। ਇਸ ਹਾਦਸੇ ਵਿੱਚ 32 ਭੇਡਾਂ ਅਤੇ ਅੱਠ ਬੱਕਰੀਆਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਬੁੱਧਵਾਰ ਨੂੰ ਬੂੰਦੀ ਜ਼ਿਲੇ ‘ਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ। ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਦੇਈ ਥਾਣਾ ਖੇਤਰ ਦੇ ਸੁਸਾਦੀਆ ਪਿੰਡ ਵਾਸੀ ਭੈਰੂਲਾਲ ਪ੍ਰਜਾਪਤ (25) ਬੁੱਧਵਾਰ ਦੁਪਹਿਰ ਕਰੀਬ 3.30 ਵਜੇ ਝੋਨਾ ਲਗਾ ਰਿਹਾ ਸੀ। ਇਸ ਦੌਰਾਨ ਉਸ ‘ਤੇ ਬਿਜਲੀ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਅੰਬ ਦਾ ਦਰੱਖਤ ਵੀ ਡਿੱਗ ਗਿਆ ਹੈ। ਬੂੰਦੀ ਦੇ ਹੀ ਕਰਵਰ ਇਲਾਕੇ ‘ਚ ਸ਼ਾਮ 4.30 ਵਜੇ ਖੇਤ ‘ਤੇ ਕੰਮ ਕਰ ਰਹੇ ਅਰਿਆਲੀ ਨਿਵਾਸੀ ਰਮੇਸ਼ (42) ‘ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਭਰਤਪੁਰ ਵਿੱਚ ਵੀ ਅਸਮਾਨੀ ਬਿਜਲੀ ਇੱਕ ਨੌਜਵਾਨ ‘ਤੇ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...