June 27, 2026, 4:08 pm
----------- Advertisement -----------
HomeNewsBreaking Newsਡੇਰਾ ਸੱਚਾ ਸੌਦਾ ਦੀ ਕੰਧ 'ਤੇ ਲਿਖੇ ਖਾਲਿਸਤਾਨੀ ਨਾਅਰੇ: ਰਾਮ ਰਹੀਮ ਤੋਂ...

ਡੇਰਾ ਸੱਚਾ ਸੌਦਾ ਦੀ ਕੰਧ ‘ਤੇ ਲਿਖੇ ਖਾਲਿਸਤਾਨੀ ਨਾਅਰੇ: ਰਾਮ ਰਹੀਮ ਤੋਂ ਬੇਅਦਬੀ ਦਾ ਬਦਲਾ ਲੈਣ ਦੀ ਧਮਕੀ

Published on

----------- Advertisement -----------

ਬਠਿੰਡਾ : – ਪੰਜਾਬ ਵਿੱਚ ਇੱਕ ਵਾਰ ਫਿਰ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਵਾਰ ਇਹ ਨਾਅਰੇ ਡੇਰਾ ਸੱਚਾ ਸੌਦਾ ਸਿਰਸਾ ਦੇ ਬਠਿੰਡਾ ਦੇ ਪਿੰਡ ਸਲਾਬਤਪੁਰਾ ਸਥਿਤ ਹੈੱਡਕੁਆਰਟਰ ਦੀ ਕੰਧ ‘ਤੇ ਲਿਖੇ ਗਏ ਹਨ। ਸਿੱਖਸ ਫਾਰ ਜਸਟਿਸ (SFJ) ਨੇ ਇਹ ਨਾਅਰੇ ਲਿਖੇ ਹਨ। ਇਨ੍ਹਾਂ ਵਿੱਚ SFJ ਨੇ ਡੇਰਾ ਮੁਖੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਸ ਦਾ ਪਤਾ ਲੱਗਦਿਆਂ ਹੀ ਬਠਿੰਡਾ ਪੁਲੀਸ ਵੀ ਉਥੇ ਪੁੱਜ ਗਈ।


ਸਵੇਰ ਤੱਕ ਇਨ੍ਹਾਂ ਨਾਅਰਿਆਂ ਨੂੰ ਸਿਆਹੀ ਨਾਲ ਮਿਟਾ ਦਿੱਤਾ ਗਿਆ। ਜਿਸ ਤੋਂ ਬਾਅਦ ਮੌਕੇ ਤੋਂ ਸਬੂਤ ਇਕੱਠੇ ਕਰਕੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਬਠਿੰਡਾ ਦੇ ਐਸਐਸਪੀ ਜੇ. ਐਲਚੇਜ਼ੀਅਨ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਖਾਸ ਗੱਲ ਇਹ ਹੈ ਕਿ ਡੇਰਾ ਸਲਾਬਤਪੁਰਾ ਵਿੱਚ ਪੰਜਾਬ ਪੁਲਿਸ ਦੀ ਤਾਇਨਾਤੀ ਹੈ। ਇਸ ਦੇ ਬਾਵਜੂਦ ਖਾਲਿਸਤਾਨੀ ਨਾਅਰੇ ਅਤੇ ਧਮਕੀਆਂ ਲਿਖੀਆਂ ਗਈਆਂ। ਉਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਸੀ। ਹਾਲਾਂਕਿ ਡੇਰੇ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜਿਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...