July 18, 2026, 10:30 pm
----------- Advertisement -----------
HomeNewsBreaking Newsਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇਣਗੇ ਅਸਤੀਫਾ: ਅਹੁਦਾ ਛੱਡਣ ਤੋਂ ਪਹਿਲਾਂ ਦੇਸ਼...

ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇਣਗੇ ਅਸਤੀਫਾ: ਅਹੁਦਾ ਛੱਡਣ ਤੋਂ ਪਹਿਲਾਂ ਦੇਸ਼ ਨੂੰ ਕਰਨਗੇ ਸੰਬੋਧਨ

Published on

----------- Advertisement -----------

ਯੂਕੇ ਵਿੱਚ ਵੱਡੇ ਬਦਲਾਅ ਹੋ ਰਹੇ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜਲਦ ਹੀ ਅਸਤੀਫਾ ਦੇਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਅਸਤੀਫੇ ਦਾ ਸਭ ਤੋਂ ਵੱਡਾ ਕਾਰਨ 30 ਜੂਨ ਨੂੰ ਡਿਪਟੀ ਚੀਫ਼ ਵ੍ਹਿਪ ਦੇ ਅਹੁਦੇ ‘ਤੇ ਕ੍ਰਿਸ ਪਿੰਚਰ ਦੀ ਨਿਯੁਕਤੀ ਹੈ। ਪਿਨਚਰ ਇੱਕ ਸੈਕਸ ਸਕੈਂਡਲ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਹੀ ਬਰਤਾਨਵੀ ਮੰਤਰੀ ਮੰਡਲ ਤੋਂ ਅਸਤੀਫੇ ਦਾ ਸਿਲਸਿਲਾ ਜਾਰੀ ਰਿਹਾ।
ਪਿੰਚਰ ਦੀ ਨਿਯੁਕਤੀ ਅਤੇ ਜੌਹਨਸਨ ਦੇ ਕੰਮ ਤੋਂ ਨਾਰਾਜ਼ 50 ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਸਭ ਕੁਝ ਪਤਾ ਸੀ, ਫਿਰ ਵੀ ਮੁਲਾਕਾਤ ਕੀਤੀ। ਸਰਕਾਰ ਖਿਲਾਫ ਅਵਿਸ਼ਵਾਸ ਇੰਨਾ ਵੱਧ ਰਿਹਾ ਹੈ ਕਿ 36 ਘੰਟੇ ਪਹਿਲਾਂ ਮੰਤਰੀ ਬਣੀ ਮਿਸ਼ੇਲ ਡੋਨਲਨ ਨੇ ਵੀ ਅਸਤੀਫਾ ਦੇ ਦਿੱਤਾ ਹੈ।
ਲੇਬਰ ਨੇਤਾ ਕੀਰ ਸਟਾਰਮਰ ਨੇ ਬੋਰਿਸ ਜਾਨਸਨ ਦੇ ਅਹੁਦਾ ਛੱਡਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੌਹਨਸਨ ਨੂੰ ਬਹੁਤ ਪਹਿਲਾਂ ਅਹੁਦਾ ਛੱਡ ਦੇਣਾ ਚਾਹੀਦਾ ਸੀ। ਉਨ੍ਹਾਂ ਦਾ ਕੁਰਸੀ ਛੱਡਣਾ ਦੇਸ਼ ਲਈ ਚੰਗੀ ਖ਼ਬਰ ਹੈ। ਬ੍ਰਿਟੇਨ ਨੂੰ ਨਵੀਂ ਸ਼ੁਰੂਆਤ ਦੀ ਲੋੜ ਹੈ। ਕੰਜ਼ਰਵੇਟਿਵ ਪਾਰਟੀ ਨੇ 12 ਸਾਲਾਂ ਵਿੱਚ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ।
ਲੌਕਡਾਊਨ ਦੌਰਾਨ, ਜੌਹਨਸਨ ਦੀ ਸ਼ਰਾਬ ਪਾਰਟੀ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਸੰਸਦ ਮੈਂਬਰ ਕ੍ਰਿਸ ਪਿਨਚਰ ਨੂੰ ਡਿਪਟੀ ਚੀਫ਼ ਵ੍ਹਿਪ ਵਜੋਂ ਨਿਯੁਕਤ ਕਰਨ ਨੂੰ ਲੈ ਕੇ ਵੀ ਕਾਫੀ ਵਿਵਾਦ ਹੋਇਆ ਸੀ। ਇਸ ਕਾਰਨ ਉਸ ਦੇ ਖਿਲਾਫ ਹੋਰ ਵੀ ਨਾਰਾਜ਼ਗੀ ਸੀ। ਹਾਲਾਂਕਿ, ਵਿਵਾਦ ਨੂੰ ਵਧਦਾ ਦੇਖ ਕੇ ਜੌਹਨਸਨ ਨੇ ਮੰਗਲਵਾਰ ਨੂੰ ਮੰਨਿਆ ਕਿ ਪਿਨਚਰ ਨੂੰ ਸਰਕਾਰ ਵਿੱਚ ਸ਼ਾਮਲ ਕਰਨ ਦਾ ਉਨ੍ਹਾਂ ਦਾ ਫੈਸਲਾ ਗਲਤ ਸੀ। ਉਸ ਨੇ ਇਸ ਲਈ ਮੁਆਫੀ ਵੀ ਮੰਗੀ ਹੈ। ਪ੍ਰਧਾਨ ਮੰਤਰੀ ਵੱਲੋਂ ਮੁਆਫੀ ਮੰਗਣ ਤੋਂ ਕੁਝ ਮਿੰਟ ਬਾਅਦ ਹੀ ਦੋਵਾਂ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ।
ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਵਿਦੇਸ਼ੀ ਕਾਮਨ ਵੈਲਥ ਅਤੇ ਵਿਕਾਸ ਮਾਮਲਿਆਂ ਦੀ ਸਕੱਤਰ ਲਿਜ਼ ਟਰਸ ਨਵੇਂ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਅੱਗੇ ਹਨ। ਸੁਨਕ ਕੋਰੋਨਾ ਰਾਹਤ ਪੈਕੇਜ ਕਾਰਨ ਬਹੁਤ ਮਸ਼ਹੂਰ ਹੈ। ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ‘ਚ ਮੋਹਰੀ ਰਹੇ ਰਿਸ਼ੀ ਸੁਨਕ ਦੇ ਘਰ ‘ਚ ਕਾਫੀ ਹੰਗਾਮਾ ਹੋਇਆ। ਰਿਸ਼ੀ ਦੀ ਪਤਨੀ ਅਕਸ਼ਾ ਮੂਰਤੀ ਵੀ ਸਰਗਰਮ ਹੋ ਗਈ ਹੈ। ਅਕਸ਼ਾ ਇਨਫੋਸਿਸ ਦੇ ਸਹਿ-ਸੰਸਥਾਪਕ ਨਰਾਇਣ ਮੂਰਤੀ ਦੀ ਬੇਟੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...