November 23, 2026, 10:46 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ, 7 ਜੁਲਾਈ 2022 – ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ (ਆਰ.ਏ.) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਹੈ। ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਗਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ‘ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ਵਿੱਚ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ (ਆਰਥਿਕ ਅਪਰਾਧ ਸ਼ਾਖਾ), ਪੰਜਾਬ, ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...