June 8, 2026, 4:30 am
----------- Advertisement -----------
HomeNewsLatest Newsਲਾਲੂ ਯਾਦਵ ਦੀ ਸਿਹਤ 'ਚ ਸੁਧਾਰ, ਧੀ ਮੀਸਾ ਨੇ ਸਾਂਝੀਆਂ ਕੀਤੀਆਂ ਦਿੱਲੀ...

ਲਾਲੂ ਯਾਦਵ ਦੀ ਸਿਹਤ ‘ਚ ਸੁਧਾਰ, ਧੀ ਮੀਸਾ ਨੇ ਸਾਂਝੀਆਂ ਕੀਤੀਆਂ ਦਿੱਲੀ ਏਮਜ਼ ਤੋਂ ਪਿਤਾ ਦੀਆ ਤਸਵੀਰਾਂ

Published on

----------- Advertisement -----------

ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਬੁੱਧਵਾਰ ਨੂੰ ਪਟਨਾ ਦੇ ਪਾਰਸ ਹਸਪਤਾਲ ਤੋਂ ਬਿਹਤਰ ਇਲਾਜ ਲਈ ਏਮਜ਼ ਦਿੱਲੀ ਲਿਜਾਇਆ ਗਿਆ। ਉਨ੍ਹਾਂ ਨੂੰ ਬੁੱਧਵਾਰ ਰਾਤ 11.30 ਵਜੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਅਤੇ ਹਰ ਤਰ੍ਹਾਂ ਦੇ ਟੈਸਟ ਕੀਤੇ ਗਏ। ਜਿਸ ਤੋ ਬਾਅਦ ਹੁਣ ਲਾਲੂ ਪ੍ਰਸਾਦ ਯਾਦਵ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਦਿੱਲੀ ਏਮਜ਼ ‘ਚ ਲਾਲੂ ਦਾ ਇਲਾਜ ਕਰ ਰਹੇ ਡਾਕਟਰ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਿਹਤ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਉਹਨਾਂ ਨੂੰ 2 ਦਿਨਾਂ ਵਿੱਚ ਸੀਸੀਯੂ ਤੋਂ ਪ੍ਰਾਈਵੇਟ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ।

ਟਵਿੱਟਰ ‘ਤੇ ਲਾਲੂ ਦੀ ਬੇਟੀ ਮੀਸਾ ਭਾਰਤੀ ਨੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਕਿ ਤੁਹਾਡੇ ਲਾਲੂ ਜੀ ਹੁਣ ਬਿਸਤਰ ਤੋਂ ਉੱਠ ਕੇ ਬੈਠ ਸਕਦੇ ਹਨ। ਸਹਾਰੇ ਨਾਲ ਖੜੇ ਹੋ ਸਕਦੇ ਹਨ। ਹਰ ਮੁਸੀਬਤ ਨਾਲ ਲੜਨ ਦੀ ਕਲਾ ਲਾਲੂ ਜੀ ਤੋਂ ਬਿਹਤਰ ਕੌਣ ਜਾਣਦਾ ਹੈ! ਤੁਹਾਡੇ ਮਨੋਬਲ ਅਤੇ ਤੁਹਾਡੀਆਂ ਦੁਆਵਾਂ ਸਦਕਾ ਲਾਲੂ ਜੀ ਦੀ ਹਾਲਤ ਹੁਣ ਕਾਫੀ ਬਿਹਤਰ ਹੈ। ਕਿਰਪਾ ਕਰਕੇ ਅਫਵਾਹਾਂ ‘ਤੇ ਧਿਆਨ ਨਾ ਦਿਓ। ਲਾਲੂ ਜੀ ਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਰੱਖੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...