November 21, 2026, 6:23 pm
----------- Advertisement -----------
HomeNewsLatest Newsਫਾਸ਼ੀਵਾਦੀ ਏਜੰਡੇ ਦੀ ਵਰਤੋਂ ਸਿੱਖਾਂ ਖਿਲਾਫ ਬੰਦ ਹੋਵੇ: ਮਨਜੀਤ ਸਿੰਘ ਜੀਕੇ

ਫਾਸ਼ੀਵਾਦੀ ਏਜੰਡੇ ਦੀ ਵਰਤੋਂ ਸਿੱਖਾਂ ਖਿਲਾਫ ਬੰਦ ਹੋਵੇ: ਮਨਜੀਤ ਸਿੰਘ ਜੀਕੇ

Published on

----------- Advertisement -----------

ਨਵੀਂ ਦਿੱਲੀ, 8 ਜੁਲਾਈ 2022 : – ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਨ ਵਾਲੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉੱਤੇ ਸਰਕਾਰ ਵੱਲੋਂ ਰੋਕ ਲਗਾਉਣ ਤੋਂ ਬਾਅਦ ਜਾਗੋ ਪਾਰਟੀ ਦਾ ਕਰੜਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜਾਗੋ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਪੁੱਛਿਆ ਹੈ ਕਿ ਹੁਣ ਤੁਸੀਂ ਸਾਨੂੰ ‘ਹਾਅ ਦਾ ਨਾਅਰਾ’ ਵੀ ਨਹੀਂ ਲਾਉਣ ਦਿਓਂਗੇ ? ਜੀਕੇ ਨੇ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੇ ਦਰਦ ਨੂੰ ਬਿਆਨ ਕਰਨ ਵਾਲੀ ‘ਕਸ਼ਮੀਰ ਫਾਈਲਸ’ ਫਿਲਮ ਨੂੰ ਇਹ ਸਰਕਾਰਾਂ ਟੈਕਸ ਛੋਟ ਦਿੰਦਿਆਂ ਹਨ, ਪਰ ਸਾਨੂੰ ਸਾਡਾ ਦੁਖਾਂਤ ਦਸਣ ਤੋਂ ਰੋਕਿਆ ਜਾ ਰਿਹਾ ਹੈ। ਪਹਿਲਾਂ ਸਿੱਧੂ ਮੂਸੇਵਾਲੇ ਦੇ ਗੀਤ ਐਸ.ਵਾਈ.ਐਲ. ਅਤੇ ਪੰਜਾਬ ਪੱਖੀ ਕਈ ਟਵੀਟਰ ਖਾਤਿਆਂ ‘ਤੇ ਸਰਕਾਰ ਵੱਲੋਂ ਰੋਕ ਲਗਾਈ ਗਈ ਤੇ ਹੁਣ ਕੰਵਰ ਗਰੇਵਾਲ ਦੇ ਰਿਹਾਈ ਗੀਤ ਉਤੇ ਰੋਕ ਲਗਾਈ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਚੇਤੇ ਰਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪੰਜਾਬ ਅਤੇ ਸਿੱਖਾਂ ਨੂੰ ਇਹ ਦੁਖਾਂਤ ਦਿੱਤਾ ਹੈ। ਕਿਉਂਕਿ ਸਿੱਖ ਇੰਦਰਾਂ ਗਾਂਧੀ ਵੱਲੋਂ ਫਾਸ਼ੀਵਾਦੀ ਸੋਚ ਅਧੀਨ ਲਾਏ ਗਏ ਆਪਾਤਕਾਲ ਦੇ ਖਿਲਾਫ ਖੁੱਲ੍ਹ ਕੇ ਸੜਕਾਂ ‘ਤੇ ਨਿਤਰੇ ਸਨ। ਇੱਕ ਪਾਸੇ ਸਾਰਾ ਦੇਸ਼ ਆਪਣੀ ਆਜ਼ਾਦੀ ਦਾ 75ਵਾਂ ਦਿਹਾੜਾ ਮਨਾ ਰਿਹਾ ਹੋਵੇ ਤੇ ਦੂਜੇ ਪਾਸੇ ਪੰਜਾਬੀਆਂ ਦੀ ਸੋਚ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ।

ਜੀਕੇ ਨੇ ਪ੍ਰਧਾਨ ਮੰਤਰੀ ਨਾਲ ਤਸਵੀਰਾਂ ਖਿਚਵਾਂ ਰਹੇ ਸਿੱਖ ਆਗੂਆਂ ਬਾਰੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਇਹ ਸਲਾਹਕਾਰ ਕਿਉਂ ਸਰਕਾਰ ਦੀ ਹੇਠੀ ਕਰਵਾਉਣ ਆਲੇ ਪਾਸੇ ਤੁਰ ਰਹੇ ਹਨ ? ਜੇਕਰ ਭਾਰਤ ਦੇ ਸੰਵਿਧਾਨ ਤੇ ਕਾਨੂੰਨੀ ਪ੍ਰਕਿਰਿਆ ਦੇ ਹਿਸਾਬ ਨਾਲ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਈ ਮਿਲ ਸਕਦੀ ਹੈ, ਤਾਂ ਸਾਡੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਨੂੰ ਹੀ ਜ਼ਬਰੀ ਕੁਚਲਣ ਲਈ ਸਰਕਾਰੀ ਤੰਤਰ ਨੂੰ ਕਿਉਂ ਉਕਸਾਇਆ ਜਾ ਰਿਹਾ ਹੈ? ਕੀ ਸਿੱਖ ਇਸ ਦੇਸ਼ ਦੇ ਸ਼ਹਿਰੀ ਨਹੀਂ ਹਨ ? ਆਖ਼ਰ ਕਿਉਂ ਇੰਦਰਾ ਗਾਂਧੀ ਦਾ ਫਾਸ਼ੀਵਾਦੀ ਫਾਰਮੂਲਾ ਸਿੱਖਾਂ ਖਿਲਾਫ ਵਰਤਣ ਦੀ ਕੋਸ਼ਿਸ਼ ਹੋ ਰਹੀ ਹੈ ? ਜੀਕੇ ਨੇ ਸਾਫ਼ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਕੁਚਲ ਕੇ ਸਰਕਾਰ ਸਿੱਖਾਂ ਨੂੰ ਆਪਣੇ ਤੋਂ ਦੂਰ ਕਰਨ ਦੀ ਗਲਤੀ ਕਰ ਰਹੀ ਹੈ। ਇਸ ਲਈ ਸਰਕਾਰ ਨੂੰ ਫਾਸ਼ੀਵਾਦੀ ਏਜੰਡੇ ਦੀ ਵਰਤੋਂ ਸਿੱਖਾਂ ਖਿਲਾਫ ਤੁਰੰਤ ਬੰਦ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...