September 29, 2026, 2:45 am
----------- Advertisement -----------
HomeNewsEducationਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਮੀਤ ਹੇਅਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਮੀਤ ਹੇਅਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Published on

----------- Advertisement -----------

ਪਟਿਆਲਾ: ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ਉੱਤੇ ਗੱਲਬਾਤ ਕੀਤੀ ਗਈ। ਯੂਨੀਵਰਸਿਟੀ ਦੀ ਵਿੱਤੀ ਸਮੱਸਿਆ ਤੋਂ ਲੈ ਕੇ ਬਿਹਤਰ ਅਕਾਦਮਿਕ ਮਾਹੌਲ ਦੀ ਸਿਰਜਣਾ ਨਾਲ ਜੁੜੇ ਵੱਖ-ਵੱਖ ਪਹਿਲੂ ਇਸ ਮੀਟਿੰਗ ਵਿੱਚ ਵਿਚਾਰੇ ਗਏ। ਪਿਛਲੇ ਕੁਝ ਸਮੇਂ ਦੌਰਾਨ ਯੂਨੀਵਰਸਿਟੀ ਦੀ ਬਿਹਤਰੀ ਲਈ ਉਠਾਏ ਗਏ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ। ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਯੂਨੀਵਰਸਿਟੀ ਵਿੱਚ ਉਠਾਏ ਜਾ ਰਹੇ ਇਨ੍ਹਾਂ ਵੱਖ-ਵੱਖ ਕਦਮਾਂ ਸੰਬੰਧੀ ਤਸੱਲੀ ਪ੍ਰਗਟਾਈ ਗਈ।
ਜ਼ਿਕਰਯੋਗ ਹੈ ਕਿ ਹਾਲ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਪਣੇ ਬਜਟ ਵਿੱਚ ਯੂਨੀਵਰਸਿਟੀ ਦੀ 200 ਕਰੋੜ ਰੁਪਏ ਦੀ ਸਾਲਾਨਾ ਗਰਾਂਟ ਦੇ ਬਜਟ ਵਿੱਚ ਸ਼ਾਮਿਲ ਕੀਤੇ ਜਾਣ ਤੋਂ ਇਲਾਵਾ ਯੂਨੀਵਰਸਿਟੀ ਦੇ ਸਮੁੱਚੇ ਕਰਜ਼ੇ ਦੇ ਨਿਪਟਾਰੇ ਲਈ ਵੱਖਰੇ ਤੌਰ ਉੱਤੇ ਵਿਚਾਰ ਕੀਤੇ ਜਾਣ ਦਾ ਐਲਾਨ ਕੀਤਾ ਸੀ। ਪ੍ਰੋ. ਅਰਵਿੰਦ ਵੱਲੋਂ ਇਸ ਸੰਬੰਧੀ ਵੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਯੂਨੀਵਰਸਿਟੀ ਦੇ ਕਰਜ਼ੇ ਦੀ ਅਦਾਇਗੀ ਸੰਬੰਧੀ ਜਲਦੀ ਵਿਚਾਰ ਕੀਤੇ ਜਾਣ ਬਾਰੇ ਕਿਹਾ।
ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਮਹਿਕਮੇ ਖੇਡਾਂ ਦੇ ਖੇਤਰ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਖੇਡਾਂ ਵਿੱਚ ਯੋਗਦਾਨ ਦੀ ਪ੍ਰਸ਼ੰਸ਼ਾ ਕੀਤੀ ਅਤੇ ਆਪਣੀ ਪੁਰਾਣੀ ਸਾਂਝ ਦੀ ਯਾਦ ਸਾਂਝੀ ਕੀਤੀ। ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਿਤ ਕੀਤੇ ਜਾਣ ਸੰਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਉਪਰਾਲਿਆਂ ਅਤੇ ਯੂਨੀਵਰਸਿਟੀਆਂ ਵੱਲੋਂ ਇਸ ਵਿੱਚ ਨਿਭਾਈ ਜਾਣ ਲਈ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੀ ਆਪਸ ਵਿੱਚ ਸਾਂਝ ਸਿਰਜੇ ਜਾਣ ਦੀਆਂ ਵੱਖ-ਵੱਖ ਸੰਭਾਵਨਾਵਾਂ ਉੱਤੇ ਚਰਚਾ ਵਿੱਚ ਉਪਰੋਕਤ ਤਮਾਮ ਨੁਕਤੇ ਵਿਚਾਰੇ ਗਏ। ਉੱਚ ਸਿੱਖਿਆ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਦੇ ਸਮਰੱਥਾ ਅਤੇ ਸੇਧ ਵਿੱਚ ਭਰੋਸਾ ਜਤਾਇਆ ਅਤੇ ਨਵੀਂਆਂ ਪਹਿਲਕਦਮੀਆਂ ਦੀ ਗੁੰਜ਼ਾਇਸ਼ ਫਰੋਲਣ ਦੀ ਗੱਲ ਉੱਤੇ ਜ਼ੋਰ ਦਿੱਤਾ।

ਇਸ ਸਮੁੱਚੀ ਗੱਲਬਾਤ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਮਸਲਿਆਂ ਵਿੱਚ ਹਰ ਸੰਭਵ ਹਮਾਇਤ ਕੀਤੇ ਜਾਣ ਬਾਰੇ ਭਰੋਸਾ ਦਿਵਾਇਆ ਗਿਆ। ਅੰਤ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਦਾ ਇੱਕ ਸੈੱਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਭੇਂਟ ਕੀਤਾ ਗਿਆ। ਇਸ ਮੀਟਿੰਗ ਤੋਂ ਬਾਅਦ ਪ੍ਰੋ. ਅਰਵਿੰਦ ਨੇ ਕਿਹਾ, “ਉੱਚ ਸਿੱਖਿਆ ਅਤੇ ਖੇਡ ਮੰਤਰੀ ਦਾ ਪੰਜਾਬੀ ਯੂਨੀਵਰਸਿਟੀ ਵਿੱਚ ਯਕੀਨ ਇਹ ਆਸ ਜਗਾਉਂਦਾ ਹੈ ਕਿ ਇਹ ਅਦਾਰਾ ਤਰੱਕੀ ਦੇ ਰਾਹਾਂ ਉੱਤੇ ਅੱਗੇ ਵਧਣ ਵਾਲਾ ਹੈ ਅਤੇ ਇਸ ਦੇ ਮੁਸ਼ਕਲ ਭਰੇ ਦਿਨ ਖ਼ਤਮ ਹੋਣ ਵਾਲੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...