May 13, 2026, 8:55 am
----------- Advertisement -----------
HomeNewsLatest Newsਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ...

ਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਧਾਇਆ ਹੌਸਲਾ

Published on

----------- Advertisement -----------

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰਕੇ ਅੱਗੇ ਵਧਣਾ ਜਾਣਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ, ਖਾਣ-ਪੀਣ/ ਡਾਇਟ ਦੇਣ ਸੰਬੰਧੀ ਨੀਤੀ ਬਣਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਹਾਲ ਹੀ ‘ਚ ਪੇਸ਼ ਕੀਤੇ ਪੰਜਾਬ ਬਜਟ ‘ਚ ਖੇਡਾਂ ਦਾ ਸਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਖੇਲੋ ਇੰਡੀਆ ਖੇਡਾਂ ਵਿੱਚ ਗੋਲ਼ਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 50 ਹਜ਼ਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ 30 ਹਜ਼ਾਰ ਰਪੁਏ ਅਤੇ ਬਰਾਊਂਜ ਮੈਡਲ ਜੇਤੂ ਨੂੰ 20 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤਾ ਜਾਵੇਗਾ।

ਉਨ੍ਹਾਂ ਖਿਡਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਕੁਦਰਤੀ ਸ਼ਕਤੀ ਨਾਲ ਅੱਗੇ ਵਧਣ ਅਤੇ ਪ੍ਰਫਾਰਮੈਂਸ ਵਧਾਉਣ ਲਈ ਗਲਤ ਦਵਾਈਆਂ ਖਾਣ ਤੋਂ ਗੁਰੇਜ਼ ਕਰਨ। ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...