July 25, 2026, 11:26 am
----------- Advertisement -----------
HomeNewsLatest Newsਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਚਲਾਇਆ ਸਰਚ...

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ

Published on

----------- Advertisement -----------

ਚੰਡੀਗੜ੍ਹ, 9 ਜੁਲਾਈ 2022 – ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਰਚ ਆਪਰੇਸ਼ਨ (ਸੀ.ਏ.ਐਸ.ਓ. ) ਚਲਾਏ ਗਏ। ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐਸ.ਐਸ.ਪੀਜ਼ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।

ਡੀਜੀਪੀ ਗੌਰਵ ਯਾਦਵ, ਜੋ ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ।

ਡੀਜੀਪੀ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...