September 30, 2026, 10:59 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦਾ ਪੰਜਾਬ ਕਾਂਗਰਸ ਨੇ ਕੀਤਾ...

ਚੰਡੀਗੜ੍ਹ ‘ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦਾ ਪੰਜਾਬ ਕਾਂਗਰਸ ਨੇ ਕੀਤਾ ਵਿਰੋਧ

Published on

----------- Advertisement -----------

ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਦੀ ਅਪੀਲ ‘ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਹਰਿਆਣਾ ਦੀ ਵਾਧੂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾਣ ਦੀਆਂ ਰਿਪੋਰਟਾਂ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਕਦਮ ਦਾ ਸਮਰਥਨ ਕਰਨ ਲਈ ਨਿੰਦਾ ਵੀ ਕੀਤੀ ਹੈ।

ਇਸ ਸਬੰਧੀ ਪ੍ਰਤੀਕਿਰਿਆ ਜਾਰੀ ਕਰਦਿਆਂ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਪੂਰੀ ਤਰ੍ਹਾਂ ਪੰਜਾਬ ਦੀ ਮਲਕੀਅਤ ਹੈ ਅਤੇ ਇਹ ਇਸ ਦੀ ਰਾਜਧਾਨੀ ਹੈ। ਪੰਜਾਬ ਦੀ ਰਾਜਧਾਨੀ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ 1966 ਦੇ ਪੰਜਾਬ ਪੁਨਰਗਠਨ ਐਕਟ ਦੇ ਨਾਲ-ਨਾਲ ਰਾਜੀਵ-ਲੌਂਗੋਵਾਲ ਸਮਝੌਤੇ ਦੀ ਉਲੰਘਣਾ ਹੈ, ਜੋ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਪੂਰਾ ਹੱਕ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਦੇ ਜਵਾਬ ‘ਤੇ ਹੈਰਾਨੀ ਪ੍ਰਗਟਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, ਜਿਸ ਵਿੱਚ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਲਈ ਜ਼ਮੀਨ ਮੁਹੱਈਆ ਕਰਵਾਈ ਜਾਵੇ, ਤੇ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਹੋਰ ਵਿਧਾਨ ਸਭਾ ਦੀ ਉਸਾਰੀ ਕਿਉਂ ਕਰੇ, ਜਦੋਂ ਕਿ ਇੱਥੇ ਪਹਿਲਾਂ ਹੀ ਸ਼ਾਨਦਾਰ ਇਮਾਰਤ ਮੌਜੂਦ ਹੈ ਅਤੇ ਉਹ ਪੰਜਾਬ ਤੋਂ ਹੈ।
ਇਸ ਤੋਂ ਇਲਾਵਾ, ਹਰਿਆਣਾ ਨੇ ਪਹਿਲਾਂ ਹੀ ਮੰਨਿਆ ਹੈ ਕਿ ਕੈਪੀਟਲ ਕੰਪਲੈਕਸ ਵਿਚ ਮੌਜੂਦ ਵਿਧਾਨ ਸਭਾ ‘ਤੇ ਉਸ ਦਾ ਕੋਈ ਅਧਿਕਾਰ ਨਹੀਂ ਹੈ। ਹੈਰਾਨੀ ਦੀ ਗੱਲ ਹੈ ਕਿ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਜ਼ਮੀਨ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਨੇ ਜਾਣੇ-ਅਣਜਾਣੇ ਵਿੱਚ ਮੌਜੂਦਾ ਇਮਾਰਤ ’ਤੇ ਆਪਣਾ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੇਣ ਦੇ ਕਦਮ ਦਾ ਵਿਰੋਧ ਕਰਨ ਦੀ ਬਜਾਏ ਇਸ ਦਾ ਸਮਰਥਨ ਕੀਤਾ ਹੈ ਅਤੇ ਪੰਜਾਬ ਲਈ ਜ਼ਮੀਨ ਵੀ ਮੰਗੀ ਹੈ, ਜਿਸ ਦੀ ਲੋੜ ਨਹੀਂ ਸੀ। ਇਹ ਚੰਡੀਗੜ੍ਹ ਅਤੇ ਪੰਜਾਬ ਦੇ ਇਤਿਹਾਸ ਅਤੇ ਕਾਨੂੰਨੀ ਹੱਕਾਂ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਅਜਿਹੇ ਮਾਮਲਿਆਂ ਵਿੱਚ ਲਾਪਰਵਾਹੀ ਨਾਲ ਕਾਰਵਾਈ ਕਰਨ ਖਿਲਾਫ ਚਿਤਾਵਨੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...