ਚੰਡੀਗੜ੍ਹ ‘ਚ ਬਾਰਸ਼ ਨਾਲ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੀਲ ਦੇ ਫਲੱਡ ਗੇਟ ਕਿਸੇ ਵੀ ਸਮੇਂ ਖੋਲ੍ਹੇ ਜਾ ਸਕਦੇ ਹਨ। ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੀ ਹੇਠਾਂ ਹੈ। ਹੁਣ ਕੁਝ ਘੰਟਿਆਂ ਦੀ ਲਗਾਤਾਰ ਬਰਸਾਤ ਫਲੱਡ ਗੇਟਾਂ ਨੂੰ ਖੋਲ੍ਹਣ ਲਈ ਮਜਬੂਰ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਦਾ ਪੱਧਰ 1161.05 ਫੁੱਟ ਤੱਕ ਪਹੁੰਚ ਗਿਆ ਹੈ। ਜਦਕਿ 1162 ਫੁੱਟ ਦੀ ਉਚਾਈ ‘ਤੇ ਪਹੁੰਚਣ ‘ਤੇ ਇਸ ਨੂੰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਮੰਨਿਆ ਜਾਂਦਾ ਹੈ।ਜੇਕਰ ਸੁਖਨਾ ਝੀਲ ਦੇ ਪਾਣੀ ਦਾ ਪੱਧਰ 1163 ਫੁੱਟ ਤੱਕ ਪਹੁੰਚ ਗਿਆ ਤਾਂ ਫਲੱਡ ਗੇਟ ਖੋਲ੍ਹ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਦਾ ਇੰਜੀਨੀਅਰਿੰਗ ਵਿਭਾਗ ਲਗਾਤਾਰ ਝੀਲ ਦੀ ਨਿਗਰਾਨੀ ਕਰ ਰਿਹਾ ਹੈ। ਪੰਚਕੂਲਾ ਅਤੇ ਮੋਹਾਲੀ ਪ੍ਰਸ਼ਾਸਨ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਖਨਾ ਝੀਲ ਦੇ ਤਿੰਨ ਫਲੱਡ ਗੇਟ ਹਨ। ਇਸ ਦੇ ਗੇਟ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਖੋਲ੍ਹੇ ਜਾਂਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾ ਅਗਸਤ 2020 ਵਿੱਚ ਜਦੋਂ ਫਲੱਡ ਗੇਟ ਖੋਲ੍ਹੇ ਗਏ ਸਨ ਤਾਂ ਪਾਣੀ ਦੇ ਤੇਜ਼ ਵਹਾਅ ਕਾਰਨ ਬਲਟਾਣਾ ਪੁਲੀਸ ਚੌਕੀ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਸੀ। ਇੱਥੋਂ ਤੱਕ ਕਿ ਲੋਕਾਂ ਦੇ ਵਾਹਨ ਵੀ ਪਾਣੀ ਵਿੱਚ ਡੁੱ
----------- Advertisement -----------
ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੱਧਣਾ ਸ਼ੁਰੂ, ਪ੍ਰਸ਼ਾਸਨ ਵੱਲੋਂ ਫਲੱਡ ਗੇਟ ਖੋਲਣ ਦੀਆਂ ਤਿਆਰੀਆਂ ਮੁਕੰਮਲ
Published on
----------- Advertisement -----------
----------- Advertisement -----------









