September 16, 2026, 5:06 pm
----------- Advertisement -----------
HomeNewsLatest Newsਪੰਜਾਬ ਤੋਂ ਦਿੱਲੀ ਵਾਲਵੋ ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ...

ਪੰਜਾਬ ਤੋਂ ਦਿੱਲੀ ਵਾਲਵੋ ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ ਕਰੀਬ 17,500 ਸਵਾਰੀਆਂ ਨੇ ਕੀਤਾ ਸਫ਼ਰ:ਲਾਲਜੀਤ ਭੁੱਲਰ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬੱਸਾਂ ਰੋਜ਼ਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕੌਮਾਂਤਰੀ ਏਅਰਪੋਰਟ ਨਵੀਂ ਦਿੱਲੀ ਤੱਕ ਚਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ‘ਤੇ ਬਹੁਤ ਥੋੜ੍ਹੇ ਕਿਰਾਏ ‘ਚ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਦੇ ਰਹੀਆਂ ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖ਼ਤਮ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਬੱਸ ਕਾਊਂਟਰਾਂ ‘ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ।
ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...