ਚੰਡੀਗੜ੍ਹ : – ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੱਪੜਿਆਂ ਦੇ ਇਕ ਕੰਟੇਨਰ ‘ਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਕੀਮਤ ਕਰੀਬ 375 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਗੁਜਰਾਤ ਦੇ ਏ.ਟੀ.ਐਸ. ਟੀਮ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਗਈ। ਇਸ ਕਾਰਵਾਈ ਨੂੰ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ। ਡੀਜੀਪੀ ਨੇ ਦੱਸਿਆ ਕਿ ਇਹ ਖੇਪ ਪੰਜਾਬ ਦੇ ਇੱਕ ਵੱਡੇ ਡਰੱਗ ਡੀਲਰ ਵੱਲੋਂ ਬੁੱਕ ਕੀਤੀ ਗਈ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ 375 ਕਰੋੜ ਦੀ 75 ਕਿਲੋ ਹੈਰੋਇਨ ਬਰਾਮਦ
Published on
----------- Advertisement -----------












