May 25, 2026, 8:29 pm
----------- Advertisement -----------
HomeNewsLatest Newsਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ: ਅਮਨ...

ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 12 ਜੁਲਾਈ : – ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ। ਇਹ ਗੱਲ ਪੰਜਾਬ ਦੇ ਨਵੇਂ ਬਣੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੇ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਵਾਤਾਵਰਣ ਪੱਖੀ ਮਾਹੌਲ ਸਿਰਜਣ ਅਤੇ ਊਰਜਾ ਦੇ ਰਵਾਇਤੀ ਸਰੋਤਾਂ ਦੇ ਨਾਲ ਆਧੁਨਿਕ ਸਰੋਤਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਵੀਂ ਊਰਜਾ ਦੇ ਸੋਮੇ ਜਿਵੇਂ ਕਿ ਸੋਲਰ, ਬਾਇਓ ਮਾਸ ਤੇ ਹਾਈਡਲ ਪ੍ਰਾਜੈਕਟਾਂ ਨੂੰ ਸਥਾਪਤ ਕਰਕੇ ਇਸ ਦੇ ਪ੍ਰਚਾਰ ਤੇ ਪਸਾਰ ਉਤੇ ਧਿਆਨ ਦੇਣ ਲਈ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਅੱਜ ਆਲਮੀ ਸਮੱਸਿਆ ਬਣ ਗਿਆ ਹੈ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਮਾਹੌਲ ਅਤੇ ਸ਼ੁੱਧ ਵਾਤਾਵਾਰਣ ਦਿੱਤਾ ਜਾਵੇ ਜਿਸ ਲਈ ਊਰਜਾ ਦੇ ਰਵਾਇਤੀ ਸੋਮਿਆਂ ਤੋਂ ਅੱਗੇ ਵਧਦਿਆਂ ਨਵੇਂ ਸਰੋਤਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਵੀ ਇਸ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਦੇਸ਼ ਨਵੀਂ ਊਰਜਾ ਦੇ ਖੇਤਰ ਉਤੇ ਧਿਆਨ ਦੇ ਰਹੇ ਹਨ।

ਸ੍ਰੀ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨਵੀਂ ਊਰਜਾ ਦੇ ਨਵੇਂ ਪ੍ਰਾਜੈਕਟ ਲਗਾਉਣ ਲਈ ਇਸ ਦੇ ਰਾਹ ਤਲਾਸ਼ਣ ਅਤੇ ਇਸ ਸੰਬੰਧੀ ਵਿਆਪਕ ਵਿਸਥਾਰਤ ਰਿਪੋਰਟ ਬਣਾਉਣ ਲਈ ਕਿਹਾ।ਇਸ ਮੌਕੇ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ ਤੇ ਪੇਡਾ ਦੇ ਸੀ.ਈ.ਓ. ਸੁਮੀਤ ਜਾਰੰਗਲ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...