ਚੰਡੀਗੜ੍ਹ : – ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਰਾਸ਼ਟਰਪਤੀ ਚੋਣ 2022 ਦੇ ਸੰਚਾਲਨ ਲਈ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਭੇਜੀ ਗਈ ਚੋਣ ਸਮੱਗਰੀ ਅੱਜ ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿੱਚ ਸੁਰੱਖਿਅਤ ਪਹੁੰਚ ਗਈ ਹੈ। ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਵੇਗੀ। ਚੋਣ ਸਮੱਗਰੀ ਵਿੱਚ ਵਿਸ਼ੇਸ਼ ਬੈਲਟ ਬਾਕਸ, ਬੈਲਟ ਪੇਪਰ, ਵਿਸ਼ੇਸ਼ ਪੈੱਨ ਅਤੇ ਹੋਰ ਸੀਲਬੰਦ ਚੋਣ ਸਮੱਗਰੀ ਸ਼ਾਮਲ ਹੈ, ਜਿਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਹਵਾਈ ਅੱਡੇ ਤੋਂ ਪੰਜਾਬ ਵਿਧਾਨ ਸਭਾ ਵਿੱਚ ਲਿਆਂਦਾ ਗਿਆ।
ਸੀ.ਈ.ਓ ਡਾ: ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਪੰਜਾਬ ਭਾਰਤ ਭੂਸ਼ਨ ਬਾਂਸਲ ਅਤੇ ਸੰਯੁਕਤ ਸਕੱਤਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਣਾ ਨੇ ਭਾਰਤੀ ਚੋਣ ਕਮਿਸ਼ਨ ਤੋਂ ਚੋਣ ਸਮੱਗਰੀ ਲੈ ਕੇ ਹਵਾਈ ਜਹਾਜ਼ ਰਾਹੀਂ ਪੰਜਾਬ ਲੈ ਆਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਬਣਾਏ ਗਏ ਸਟਰਾਂਗ ਰੂਮ ਵਿੱਚ ਚੋਣ ਸਮੱਗਰੀ ਸਟੋਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਸਮੱਗਰੀ ਦੀ 24 ਘੰਟੇ ਸਖ਼ਤ ਨਿਗਰਾਨੀ ਕੀਤੀ ਜਾਵੇਗੀ।
----------- Advertisement -----------
ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪੰਜਾਬ ਪਹੁੰਚੀ
Published on
----------- Advertisement -----------
----------- Advertisement -----------












