June 4, 2026, 10:07 am
----------- Advertisement -----------
HomeNewsEntertainmentਵੱਖਰੇ ਹੀ ਅੰਦਾਜ਼ 'ਚ ਨਜ਼ਰ ਆਇਆ ਪੰਜਾਬੀ ਗਾਇਕ ਕਾਕਾ,ਦੇਖੋ ਵਾਇਰਲ ਹੋ ਰਿਹਾ...

ਵੱਖਰੇ ਹੀ ਅੰਦਾਜ਼ ‘ਚ ਨਜ਼ਰ ਆਇਆ ਪੰਜਾਬੀ ਗਾਇਕ ਕਾਕਾ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਪੰਜਾਬੀ ਇੰਡਸਟਰੀ ਨੂੰ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਤੇ ਹੋਰ ਬਹੁਤ ਸਾਰੇ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਦਾ ਇੱਕ ਵੀਡੀਓ ਸੋਸ਼ਲ ਮੀਡਿਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਦੇ ਵਿੱਚ ਕਾਕਾ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਵੀਡੀਓ ਦੀ ਸ਼ੁਰੂਆਤ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਇਸ ਵੀਡੀਓ ਦੇ ਵਿੱਚ ਕਾਕਾ ਜੀ ਆਪਣਾ ਗੀਤ ” ਕਹਿ ਲੈਣ ਦੇ” ਗਾ ਰਹੇ ਹਨ। ਗੀਤ ਗਾਉਂਦੇ ਹੋਏ ਕਾਕਾ ਜੀ ਆਟੋ ਚਲਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ। ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਨਾਲ ਕਾਕਾ ਨੇ ਬੇਹੱਦ ਹੀ ਦਿਲਚਸਪ ਕੈਪਸ਼ਨ ਵੀ ਲਿਖਿਆ ਹੈ, ਜਿਸ ਨੂੰ ਪੜ੍ਹ ਕੇ ਫੈਨਜ਼ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਤੇ ਉਹ ਬਹੁਤ ਖੁਸ਼ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਾਕਾ ਨੇ ਕੈਪਸ਼ਨ ਦੇ ਵਿੱਚ ਲਿਖਿਆ, ” Eh bnda hai kon? 😂” ਇਸ ਕੈਪਸ਼ਨ ਦੇ ਨਾਲ ਕਾਕਾ ਸਿੰਘ ਨੇ ਆਪਣੇ ਫੈਨਜ਼ ਨੂੰ ਪੁੱਛਿਆ ਕੀ ਇਹ ਬੰਦਾ ਕੌਣ ਹੈ। ਗਾਇਕ ਦੇ ਫੈਨਜ਼ ਉਨ੍ਹਾਂ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਫੈਨਜ਼ ਪੋਸਟ ‘ਤੇ ਵੱਖ-ਵੱਖ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਸਾਨੂੰ ਪਤਾ ਲੱਗ ਗਿਆ ਇਹ ਸਾਡਾ ਕਾਕਾ ਬਾਈ ਹੈ ਜੋ ਜਮਾਂ ਹੀ ਡਾਊਨ ਟੂ ਅਰਥ ਹੈ”। ਇੱਕ ਹੋਰ ਨੇ ਲਿਖਿਆ ਮੁੜ ਉਹ ਹੀ ਸਮਾਂ ਹੈ ਜਿਥੋਂ ਬਾਈ ਨੇ ਸ਼ੁਰੂਆਤ ਕੀਤੀ ਸੀ। ਕਾਕਾ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਕਾਕਾ ਦਾ ਪਹਿਲਾ ਗੀਤ “ਕਹਿ ਲੈਣ ਦੇ” ਰਿਲੀਜ਼ ਹੋਇਆ ਸੀ। ਇਸ ਮਗਰੋਂ ਲਿਬਾਸ ਤੇ ਹੋਰ ਕਈ ਗੀਤ ਰਿਲੀਜ਼ ਹੋਏ। ਦੱਸ ਦਈਏ ਕਿ ਕਾਕਾ ਦੇ ਹੁਣ ਤੱਕ ਰਿਲੀਜ਼ ਹੋਏ ਸਾਰੇ ਹੀ ਗੀਤ ਹਿੱਟ ਹੋਏ ਹਨ। ਸਰੋਤਿਆਂ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...